ਅੰਮ੍ਰਿਤਸਰ ’ਚ ਸੁਨਿਆਰੇ ਨਾਲ ਲੁੱਟ/ ਹਮਲਾ ਕਰ ਕੇ ਲੁੱਟਿਆ 425 ਗਰਾਮ ਸੋਨਾ

0
6

ਗੁਰੂ ਨਗਰੀ ਅੰਮ੍ਰਿਤਸਰ ਅੰਦਰ ਲੁੱਟ ਖੋਹ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਸਹਿਰ ਦੇ ਫਲਾਵਰ ਸਕੂਲ ਨੇੜਲੇ ਇਲਾਕੇ ਤੋਂ ਸਾਹਮਣੇ ਆਇਆ ਐ ਜਿੱਥੇ ਲੁਟੇਰਿਆਂ ਨੇ ਇਕ ਸੁਨਿਆਰੇ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ 425 ਗਰਾਮ ਸੋਨਾ ਲੁੱਟ ਲਿਆ।
ਪੀੜਤ ਦੀ ਪਛਾਣ ਮੁਖਤਿਆਰ ਸਿੰਘ ਵਾਸੀ ਅੰਤਰਯਾਮੀ ਕਾਲੋਨੀ ਵਜੋਂ ਹੋਈ ਐ। ਲੁੱਟ ਕੀਤੇ ਸੋਨੇ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਐ। ਪੀੜਤ ਦੇ ਦੱਸਣ ਮੁਤਾਬਕ ਉਸ ਨੂੰ ਇਕ ਮਹੀਨੇ ਤੋਂ ਫਿਰੌਤੀ ਲਈ ਫੋਨ ਆ ਰਹੇ ਸਨ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸੇ ਦੌਰਾਨ ਘਟਨਾ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਐ, ਜਿਸ ਵਿਚ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਕਾਰ ਨਾਲ ਸੁਨਿਆਰੇ ਦੇ ਮੋਟਰ ਸਾਈਕਲ ਨੂੰ ਟੱਕਰ ਮਾਰੀ ਅਤੇ ਫਿਰ ਉਸ ਦਾ ਪਿੱਛਾ ਕਰਦਿਆਂ ਘੇਰ ਕੇ ਕਿਰਪਾਨਾਂ ਨਾਲ ਕੁੱਟਮਾਰ ਕੀਤੀ ਗਈ।

LEAVE A REPLY

Please enter your comment!
Please enter your name here