ਬਲਾਚੌਰ ’ਚ ਕਾਂਗਰਸ ਦਾ ਕੇਂਦਰ ਖਿਲਾਫ ਪ੍ਰਦਰਸ਼ਨ/ ਪ੍ਰਤਾਪ ਬਾਜਵਾ ਸਮੇਤ ਆਲਾ ਲੀਡਰਸ਼ਿਪ ਰਹੀ ਮੌਜੂਦ/ ਮਨਰੇਗਾ ਬਚਾਓ ਸੰਗਰਾਮ ਦੇ ਦੂਜੇ ਦਿਨ ਕੀਤਾ ਸੰਬੋਧਨ

0
8

 

ਕਾਂਗਰਸ ਪਾਰਟੀ ਨੇ ਮਨਰੇਗਾ ਬਚਾਓ ਸੰਗਰਾਮ ਨੂੰ ਅੱਗੇ ਵਧਾਉਂਦੇ ਹੋਏ ਦੂਜੇ ਦਿਨ ਬਲਾਚੌਰ ਵਿਖੇ ਵੱਡੀ ਰੈਲੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਤਾਪ ਬਾਜਵਾ ਨੇ ਮਨਰੇਗਾ ਨੂੰ ਤੋੜਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਨ ਦੇ ਨਾਲ ਨਾਲ ਪੰਜਾਬ ਸਰਕਾਰ ਵੱਲ ਤਿੱਖੇ ਹਮਲੇ ਕੀਤੇ। ਇਸੇ ਤਰ੍ਹਾਂ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਵੀ ਮਨਰੇਗਾ ਨਾਲ ਛੇੜਛਾੜ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ਉਤੇ ਲਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮਨਰੇਗਾ ਗਰੀਬਾਂ ਲਈ ਸੰਜੀਵਨੀ ਸੀ, ਜਿਸ ਨੂੰ ਤੋੜ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਗਰੀਬਾਂ ਤੇ ਹਮਲਾ ਕੀਤਾ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਸਾਥ ਦੇ ਰਹੀ ਹੈ।

LEAVE A REPLY

Please enter your comment!
Please enter your name here