ਅਕਾਲੀ ਦਲ ਦਾ ਆਤਿਸ਼ੀ ਮਾਮਲੇ ਬਾਰੇ ਬਿਆਨ/ ਬੁਲਾਰਾ ਅਰਸ਼ਦੀਪ ਕਲੇਰ ਨੇ ਚੁੱਕੇ ਸਵਾਲ

0
6

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਜਲੰਧਰ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਉਤੇ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ ਹੇਠ ਆਉਂਦਾ ਸੀ ਪਰ ਆਮ ਆਦਮੀ ਪਾਰਟੀ ਨੇ ਜਲੰਧਰ ਵਿਖੇ ਮਾਮਲਾ ਦਰਜ ਕਰ ਕੇ ਆਤਿਸ਼ੀ ਨੂੰ ਕਲੀਨ-ਚਿੱਟ ਦੇਣ ਦੀ ਕੋਸ਼ਿਸ਼ ਕੀਤੀ ਐ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਿਆਸੀ ਆਗੂਆਂ ਦੀ ਸ਼ਹਿ ਉਤੇ ਗਲਤ ਪਿਰਤ ਪਾ ਰਹੀ ਐ ਜੋ ਅਤੀ ਮੰਦਭਾਗਾ ਐ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਖ਼ਿਲਾਫ਼ ਪ੍ਰਿਵਿਲੇਜ ਮੋਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਐ ਪਰ ਪੁਲਿਸ ਇਸ ਪਾਸੇ ਧਿਆਨ ਦੇਣ ਦੇ ਥਾਂ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਦੇ ਮਾਮਲਿਆਂ ਨੂੰ ਹੱਥ ਵਿਚ ਲੈ ਰਹੀ ਐ।  ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਭਾਰਤ ਦੇ ਸੰਵਿਧਾਨ ਦੇ ਮੂਲ ਸਿਧਾਂਤਾਂ ਨੂੰ ਨਜ਼ਰਅੰਦਾਜ਼ ਕਰ ਕੇ ਇਸ ਖਾਸ ਧਿਰ ਦੇ ਸਿਆਸੀ ਹੁਕਮਾਂ ਦੇ ਅਧੀਨ ਕੰਮ ਕਰਦੀ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਡੀ.ਜੀ.ਪੀ. ਪੰਜਾਬ ਜਵਾਬ ਦੇਣ ਕਿ ਐੱਸਬੀਐੱਸ. ਨਗਰ ਦੇ ਪਲਾਨਿੰਗ ਬੋਰਡ ਦੇ ਚੇਅਰਮੈਨ ਸਤਨਾਮ ਜਲਾਪੁਰ ਵੱਲੋਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸਬੰਧੀ ਕੀ ਕਾਰਵਾਈ ਹੋਈ ਐ। ਉਨ੍ਹਾਂ ਪੰਜਾਬ ਪੁਲਿਸ ਨੂੰ ਸੰਵਿਧਾਨ ਅਨੁਸਾਰ ਆਪਣੀ ਡਿਊਟੀ ਨਿਭਾਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਆਤਿਸ਼ੀ ਨੇ ਵਿਧਾਨ ਸਭਾ ਅੰਦਰ ਖਲੋ ਕੇ ਇਹ ਗੱਲਾਂ ਕਹੀਆਂ ਸੀ, ਜਿਨ੍ਹਾਂ ਨੂੰ ਪੰਜਾਬ ਪੁਲਿਸ ਏਆਈ ਦੁਆਰਾ ਬਣਾਈ ਵੀਡੀਓ ਦੱਸ ਰਹੀ ਐ ਜੋ ਅਤੀ ਮੰਦਭਾਗਾ ਹੈ।

LEAVE A REPLY

Please enter your comment!
Please enter your name here