ਜਲੰਧਰ ’ਚ ਭਾਜਪਾ ਨੇ ਸਾੜਿਆ ਆਤਿਸ਼ੀ ਦਾ ਪੁਤਲਾ/ ਸਾਬਕਾ ਮੰਤਰੀ ਮਨੋਰੰਜਨ ਤੇ ਹੋਰ ਆਗੂ ਰਹੇ ਮੌਜੂਦ

0
8

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਬਿਆਨ ਦੇ ਮੁੱਦੇ ਤੇ ਸਿਆਸਤ ਗਰਮਾ ਗਈ ਐ। ਭਾਜਪਾ ਵੱਲੋਂ ਅਤਿਸ਼ੀ ਖਿਲਾਫ ਥਾਂ ਥਾਂ ਰੋਸ ਮੁਜਾਹਰੇ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ ਜਲੰਧਰ ਵਿਖੇ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਦੀ ਅਗਵਾਈ ਹੇਠ ਵੱਡਾ ਪ੍ਰਦਰਸ਼ਨ ਕੀਤਾ। ਇਸ ਮੌਕੇ ਇਕੱਤਰ ਹੋਏ ਭਾਜਪਾ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦਾ ਪੁਤਲਾ ਫੂਕ ਕੇ ਆਮ  ਆਦਮੀ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ।
ਜਲੰਧਰ ਦੇ ਕੰਪਨੀ ਬਾਗ ਚੌਕ ਵਿਖੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਆਤਿਸ਼ੀ ਵੱਲੋਂ ਸਦਨ ਵਿੱਚ ਗੁਰੂਆਂ ਦਾ ਅਪਮਾਨ ਕਰਨ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਘੁੰਮ ਰਿਹਾ ਸੀ, ਜੋ ਗੁਰੂਆਂ ਪ੍ਰਤੀ ਸਰਕਾਰ ਦੀ ਸੋਚ ਨੂੰ ਦਰਸਾਉਂਦਾ ਹੈ।  ਉਨ੍ਹਾਂ ਕਿਹਾ ਕਿ ਗੁਰੂਆਂ ਦੇ ਅਪਮਾਨ ਲਈ ਮੁਆਫੀ ਮੰਗਣ ਦੀ ਬਜਾਏ, ‘ਆਪ’ ਸਰਕਾਰ ਪਰਦਾ ਪਾਉਣ ਦਾ ਸਹਾਰਾ ਲੈ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਦੱਸਣਾ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿੱਚ ਸਿਰਫ਼ ਇੱਕ ਸਾਲ ਬਾਕੀ ਹੈ। ਇਸ ਲਈ, ਅਧਿਕਾਰੀਆਂ ਨੂੰ ਸਰਕਾਰ ਦੇ ਇਸ਼ਾਰੇ ‘ਤੇ ਗਲਤ ਕਾਰਵਾਈਆਂ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ, ਅਤੇ ਇਸ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਨੂੰ 2027 ਵਿੱਚ ਜਵਾਬਦੇਹ ਠਹਿਰਾਇਆ ਜਾਵੇਗਾ। ਜਲੰਧਰ ਵਿੱਚ ਕੀਤੀ ਗਈ ਕਾਰਵਾਈ ‘ਤੇ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਸਿਰਫ਼ ਦਿੱਲੀ ਸਰਕਾਰ ਹੀ ਉਸ ਵੀਡੀਓ ਦੀ ਜਾਂਚ ਦਾ ਹੁਕਮ ਦੇ ਸਕਦੀ ਹੈ।

LEAVE A REPLY

Please enter your comment!
Please enter your name here