ਹੁਸ਼ਿਆਰਪੁਰ ’ਚ ਧੁੰਦ ਕਾਰਨ ਭਿਆਨਕ ਹਾਦਸਾ/ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਦਰਦਨਾਕ ਮੌਤ

0
8

 

ਹੁਸ਼ਿਆਰਪੁਰ ਵਿਚ ਭਿਆਨਕ ਸੜਕ ਹਾਦਸੇ ਦੌਰਾਨ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਹਾਦਸੇ ਵਿਚ ਇਕ ਜਣਾ ਗੰਭੀਰ ਜ਼ਖਮੀ ਹੋਇਆ ਐ। ਮ੍ਰਿਤਕ ਹਿਮਾਚਲ ਦੇ ਪਿੰਡ ਝਲੇਟ ਨਾਲ ਸਬੰਧਤ ਸਨ, ਜੋ ਕਾਰ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਏਅਰਪੋਰਟ ਵੱਲ ਜਾ ਰਹੇ ਸੀ। ਮਰਨ ਵਾਲਿਆਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ, ਸੁਸ਼ੀਲ ਕੁਮਾਰ ਪੁੱਤਰ ਦੇਸਰਾਜ, ਬ੍ਰਿਜ ਕੁਮਾਰ ਪੁੱਤਰ ਮਹਿੰਦਰ ਕੁਮਾਰ ਅਤੇ ਅਰੁਣ ਕੁਮਾਰ ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਐ। ਜਦਕਿ ਅੰਮ੍ਰਿਤ ਕੁਮਾਰ ਪੁੱਤਰ ਸੁਰਿੰਦਰ ਨੂੰ ਜਖਮੀ ਹਾਲਤ ਚ ਸਿਵਿਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਆਂਦਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇਆ ਅਮਿਤ ਕੁਮਾਰ ਨੇ ਦੱਸਿਆ ਕਿ ਉਹ ਅੱਜ ਧੜਕੇ ਆਪਣੇ ਪਿੰਡ ਤੋਂ ਅੰਮ੍ਰਿਤਸਰ ਏਅਰਪੋਰਟ ਲਈ ਚੱਲੇ ਸਨ ਜਦੋਂ ਉਹ ਅੱਡਾ ਦੁਸੜਕਾ ਪਹੁੰਚੇ ਤਾਂ ਦਸੂਹਾ ਤੋਂ ਹੋਸ਼ਿਆਰਪੁਰ ਜਾ ਰਹੀ ਰੋਡਵੇਜ਼ ਦੀ ਬਸ ਨਾਲ ਜਬਰਦਸਤ ਟੱਕਰ ਹੋ ਗਈ ਅਤੇ ਜਿਸ ਵਿੱਚ ਉਸਦੇ 4 ਰਿਸ਼ਤੇਦਾਰ ਦੀ ਮੌਤ ਹੋ ਗਈ ਅਮਿਤ ਕੁਮਾਰ ਨੇ ਦੱਸਿਆ ਕਿ ਉਸ ਦੀ ਅੱਜ ਅੰਮ੍ਰਿਤਸਰ ਤੋਂ ਫਲਾਈਟ ਸੀ ਜਿਸ ਤੇ ਉਸਨੂੰ ਛੱਡਣ ਜਾ ਰਹੇ ਸਨ।

LEAVE A REPLY

Please enter your comment!
Please enter your name here