ਪੰਜਾਬ ਮੋਗਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ’ਤੇ ਐਕਸ਼ਨ/ 1300 ਲੀਟਰ ਲਾਹਣ ਸਮੇਤ ਇਕ ਗ੍ਰਿਫਤਾਰ By admin - January 11, 2026 0 6 Facebook Twitter Pinterest WhatsApp ਮੋਗਾ ਪੁਲਿਸ ਨੇ ਨਾਜਾਇਜ਼ ਸ਼ਰਾਬ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਇਕ ਸਖਸ਼ ਨੂੰ 1300 ਲੀਟਰ ਲਾਹਣ ਸਮੇਤ ਗ੍ਰਿਫਤਾਰ ਕੀਤਾ ਐ ਜਦਕਿ ਇਕ ਮੁਲਜ਼ਮ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਪਿੰਡ ਸੰਘੇੜਾ ਵਿਖੇ ਛਾਪੇਮਾਰੀ ਕਰ ਕੇ ਗੁਰਮੀਤ ਸਿੰਘ ਨੂੰ 1300 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰ ਲਿਆ ਜਦਕਿ ਉਸ ਦਾ ਸਾਥੀ ਚੰਨਣ ਸਿੰਘ ਫਰਾਰ ਹੋ ਗਿਆ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਧਰਮਕੋਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਪੰਜਤੂਰ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਪਿੰਡ ਸੰਘੇੜਾ ਦੇ ਰਹਿਣ ਵਾਲੇ ਚੰਨਣ ਸਿੰਘ ਅਤੇ ਗੁਰਮੀਤ ਸਿੰਘ ਗੈਰ-ਕਾਨੂੰਨੀ ਤੌਰ ‘ਤੇ ਦੇਸੀ ਸ਼ਰਾਬ ਬਣਾ ਕੇ ਵੇਚ ਰਹੇ ਹਨ। ਪੁਲਿਸ ਟੀਮ ਨੇ ਤੁਰੰਤ ਸਤਲੁਜ ਦਰਿਆ ਦੇ ਕੰਢੇ ਛਾਪਾ ਮਾਰ ਕੇ 1,300 ਲੀਟਰ ਸ਼ਰਾਬ ਬਰਾਮਦ ਕਰ ਕੇ ਗੁਰਮੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਉਸਦਾ ਸਾਥੀ ਚੰਨਣ ਸਿੰਘ ਫਰਾਰ ਹੋ ਗਿਆ। ਦੋਵਾਂ ਖ਼ਿਲਾਫ਼ ਫਤਿਹਗੜ੍ਹ ਪੰਜਤੂਰ ਥਾਣੇ ਵਿੱਚ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਨੂੰ ਮਨਯੋਗ ਅਦਾਲਤ ਨੇ ਗੁਰਮੀਤ ਸਿੰਘ ਸਮੇਤ ਦੋਵਾਂ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਹੈ ਜਦਕਿ ਚੰਨਣ ਸਿੰਘ ਦੀ ਭਾਲ ਜਾਰੀ ਹੈ। ਗੁਰਮੀਤ ਸਿੰਘ ਵਿਰੁੱਧ ਪਹਿਲਾਂ ਹੀ ਤਿੰਨ ਮਾਮਲੇ ਦਰਜ ਹਨ। ਮੋਗਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਵਿਰੁੱਧ ਮੁਹਿੰਮ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।