ਪੰਜਾਬ ਗੁਰਦਾਸਪੁਰ ਦੇ ਪਿੰਡਾਂ ’ਚ ਨਸ਼ਾਂ ਵਿਰੋਧੀ ਰੈਲੀ/ ਪਿੰਡ ਭੁੱਲੇ ਚੱਕ ਦੀ ਪੰਚਾਇਤ ਦਾ ਉਪਰਾਲਾ By admin - January 11, 2026 0 8 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦਾ ਦੂਸਰਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਕੇ ਜਾ ਰਹੇ ਹਨ। ਇਸੇ ਕੜੀ ਵਿੱਚ ਪਿੰਡ ਭੁੱਲੇ ਚੱਕ ਦੀ ਪੰਚਾਇਤ ਵੱਲੋਂ ਪਿੰਡ ਵਿੱਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ। ਰੈਲੀ ਦੌਰਾਨ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਤੇ ਸਮੁੱਚੇ ਪੰਚਾਇਤ ਮੈਂਬਰਾਂ ਮੌਜੂਦ ਰਹੇ। ਰੈਲੀ ਵਿਚ ਸ਼ਾਮਲ ਪਿੰਡ ਵਾਸੀਆਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਨਾਅਰੇ ਲਿਖੀਆਂ ਤਖਤੀਆਂ ਅਤੇ ਬੈਨਰ ਫੜੇ ਹੋਏ ਸਨ। ਇਸ ਮੌਕੇ ਸੰਬੋਧਨ ਕਰਦਿਆਂ ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਤੇ ਅਤੇ ਹਲਕਾ ਇੰਚਾਰਜ ਰਮਨ ਬਹਿਲ ਦੇ ਦਿਸ਼ਾ ਨਿਰਦੇਸ਼ਾਂ ਦੇ ਇਹ ਰੈਲੀ ਕੱਢੀ ਜਾ ਰਹੀ ਹੈ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਹੈ।