Uncategorized ਬਿਕਰਮ ਮਜੀਠੀਆਂ ਦਾ ਸ਼ਰਾਬ ਮਾਮਲੇ ਨੂੰ ਲੈ ਕੇ ਸਰਕਾਰ ’ਤੇ ਹਮਲਾ/ ਘਟਨਾ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਦੇ ਲਾਏ ਇਲਜ਼ਾਮ/ ਪੋਸਟਮਾਰਟਮ ਨਾ ਕਰਵਾਉਣ ’ਤੇ ਚੁੱਕੇ ਵੀ ਸਵਾਲ By admin - May 16, 2025 0 7 Facebook Twitter Pinterest WhatsApp ਅਕਾਲੀ ਆਗੂ ਬਿਕਰਮ ਮਜੀਠੀਆ ਨੇ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਸਰਕਾਰ ਨੂੰ ਘੇਰਿਆ ਐ। ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਘਟਨਾ ਤੇ ਪਰਦਾ ਪਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਐ। ਸਰਕਾਰ ਵੱਲੋਂ ਮ੍ਰਿਤਕਾ ਦਾ ਪੋਸਟ ਮਾਰਟਮ ਨਾ ਕਰਵਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮੌਤਾਂ ਤਾਂ ਸ਼ੁਰੂਆਤ ਵਿਚ ਹੀ ਹੋ ਗਈਆਂ ਸੀ ਪਰ ਸਰਕਾਰ ਨੇ ਵੈਟੀਲੇਟਰ ਤੇ ਲਾ ਕੇ ਇਲਾਜ ਕਰਨ ਦਾ ਡਰਾਮਾ ਰਚਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਕਦਮ ਚੁੱਕੇ ਹੁੰਦੇ ਤਾਂ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸੀ। ਉਨ੍ਹਾਂ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਵੀ ਮਹਿਜ਼ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ ਦਿੱਤੀ ਐ। ਬਿਕਰਮ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਤੋਂ ਬਾਅਦ ਮੀਡੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਤੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ੇ ਦੀ ਸਮੱਸਿਆ ਬੇਹੱਦ ਗੰਭੀਰ ਹੈ। ਇਹ ਸਭ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਪਾਲ ਚੀਮਾ ਜਿੰਮੇਵਾਰ ਨੇ।