ਪੰਜਾਬ ਪਟਿਆਲਾ ਵਿਖੇ ਲੋਹੜੀ ਮੌਕੇ ਰਾਜ ਪੱਧਰੀ ਸਮਾਗਮ/ ਸਿਹਤ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ By admin - January 13, 2026 0 9 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਧੀਆਂ ਦੇ ਸਨਮਾਨ ਹਿਤ ਲੋਹੜੀ ਧੀਆਂ ਦੀ ਤਹਿਤ ਰਾਜ ਪੱਧਰੀ ਸਮਾਗਮ ਪਟਿਆਲਾ ਵਿਖੇ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਧੀਆਂ ਦੇ ਸਨਮਾਨ ਲਈ ਹਰ ਵਰ੍ਹੇ ਇਹ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਮੁੱਖ ਮਕਸਦ ਪੰਜਾਬ ਦੀਆਂ ਧੀਆਂ ਦਾ ਸਿਹਤ ਪੱਧਰ ਉੱਚਾ ਚੁੱਕਣਾ ਹੈ ਤੇ ਉਹਨਾਂ ਨੂੰ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦੇਣਾ ਹੈ। ਇਸ ਮੌਕੇ ਡਾਕਟਰ ਬਲਵੀਰ ਨੇ ਸਮੂਹ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਮੁਬਾਰਕਾਂ ਵੀ ਦਿੱਤੀਆਂ ਗਈਆਂ।