ਪੰਜਾਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਹੀਦੀ ਜੋੜ ਮੇਲਾ ਮਾਘੀ ਸ਼ੁਰੂ/ ਦੇਸ਼ ਵਿਦੇਸ਼ ਤੋਂ ਸੰਗਤਾਂ ਦਾ ਪਹੁੰਚਣਾ ਜਾਰੀ By admin - January 14, 2026 0 7 Facebook Twitter Pinterest WhatsApp 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਾਘੀ ਇਸ ਸਾਲ ਵੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਡੀ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਨਾਨਕ ਨਾਮ ਲੇਵਾ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ 40 ਮੁਕਤਿਆਂ ਨੂੰ ਸਿਜਦਾ ਕਰ ਰਹੀਆਂ ਹਨ। ਕੀਰਤਨ ਪ੍ਰਵਾਹ ਸਰਵਣ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ’ਤੇ ਸੰਗਤ ਲਈ ਲੰਗਰ ਲਾਏ ਗਏ ਹਨ। ਉਧਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਧਿਰਾਂ ਵਲੋਂ ਸਿਆਸੀ ਕਾਨਫਰੰਸਾਂ ਵੀ ਕੀਤੀ ਜਾ ਰਹੀਆਂ ਹਨਨ। ਪੰਜਾਬ ਸਰਕਾਰ ਵਲੋਂ 40 ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਭਾਜਪਾ ਵਲੋਂ ਪਹਿਲੀ ਵਾਰ ਮਾਘੀ ਦੇ ਦਿਹਾੜੇ ’ਤੇ ਰਾਜਨੀਤਕ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਵਿਚ ਕੇਂਦਰੀ ਅਤੇ ਸੂਬੇ ਦੇ ਆਗੂ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਮਲੋਟ ਰੋਡ ਬਾਈਪਾਸ ਵਿਖੇ ਵੱਡੀ ਕਾਨਫ਼ਰੰਸ ਕਰਨ ਲਈ ਵੱਡਾ ਪੰਡਾਲ ਲਾਇਆ ਗਿਆ ਹੈ। ਇਸੇ ਤਰ੍ਹਾਂ ਅਕਾਲੀ ਦਲ ਵਾਰਸ ਪੰਜਾਬ ਦੇ ਵਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਵੀ 40 ਮੁਕਤਿਆਂ ਨੂੰ ਸਮਰਪਿਤ ਸ਼ਹੀਦੀ ਕਾਨਫ਼ਰੰਸਾਂ ਕੀਤੀਆਂ ਜਾ ਰਹੀਆਂ ਹਨ। ਚੋਣਾਵੀਂ ਵਰ੍ਹਾਂ ਹੋਣ ਦੇ ਚਲਦਿਆਂ ਇਸ ਵਾਰ ਸਾਰੀਆਂ ਸਿਆਸੀ ਧਿਰਾਂ ਵੱਲੋਂ ਸੰਗਤ ਨੂੰ ਆਪਣੇ ਪੰਡਾਲਾਂ ਵੱਲ ਖਿੱਚਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਐ।