ਪੰਜਾਬ ਫਿਰੋਜ਼ਪੁਰ ਪੁਲਿਸ ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ/ 7 ਕਿੱਲੋ 868 ਗਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ By admin - January 14, 2026 0 8 Facebook Twitter Pinterest WhatsApp ਫਿਰੋਜ਼ਪੁਰ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 7 ਕਿਲੋ 868 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਕਾਰਵਾਈ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਤਹਿਤ ਕੀਤੀ ਗਈ। ਪੁਲਿਸ ਮੁਤਾਬਕ, ਇਹ ਸਾਰੀ ਕਾਰਵਾਈ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਦੋ ਵੱਖ-ਵੱਖ ਮਾਮਲਿਆਂ ਵਿਚ ਕੀਤੀ ਗਈ ਹੈ। ਪਹਿਲੇ ਮਾਮਲੇ ਵਿੱਚ, CIA ਸਟਾਫ ਫਿਰੋਜ਼ਪੁਰ ਦੀ ਟੀਮ ਨੇ ਨਾਕਾਬੰਦੀ ਦੌਰਾਨ ਰਾਜ ਸਿੰਘ ਉਰਫ ਰਾਜੂ, ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਟੈਂਡੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਕੋਲੋਂ 02 ਕਿਲੋ 306 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੂਜੇ ਮਾਮਲੇ ਵਿੱਚ, CIA ਫਿਰੋਜ਼ਪੁਰ ਦੀ ਟੀਮ ਨੇ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਤਲਾਸ਼ੀ ਦੌਰਾਨ 05 ਕਿਲੋ 562 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਵੀ NDPS ਐਕਟ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵੇਂ ਮਾਮਲਿਆਂ ਵਿੱਚ ਮਿਲਾ ਕੇ ਕੁੱਲ 07 ਕਿਲੋ 868 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜੋ ਕਿ ਇਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ। ਫਿਰੋਜ਼ਪੁਰ ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖਿਲਾਫ਼ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।