ਪੰਜਾਬ ਗੁਰਦਾਸਪੁਰ ’ਚ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ/ ਐਸਸੀ ਕਮਿਸ਼ਨ ਦੇ ਨਿਰਦੇਸ਼ਾਂ ਤੇ ਹੋਈ ਕਾਰਵਾਈ By admin - January 14, 2026 0 8 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਵਿਖੇ ਐਸਸੀ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਤਿੰਨ ਕਨਾਲ ਤਿੰਨ ਮਰਲੇ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਐ। ਇਹ ਨਿਸ਼ਾਨਦੇਹੀ ਐਸ.ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਬੀਡੀਪੀਓ ਦਫਤਰ ਦੇ ਅਧਿਕਾਰੀਆਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਦੀ ਅਗਵਾਈ ਹੇਠ ਕੀਤੀ ਗਈ ਐ। ਜਾਣਕਾਰੀ ਅਨੁਸਾਰ ਇਸ ਥਾਂ ਤੇ ਦੁਕਾਨਾਂ ਦੀ ਉਸਾਰੀ ਕੀਤੀ ਜਾਣੀ ਸੀ, ਜਿਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਕਮਿਸ਼ਨ ਨੇ ਇਹ ਨਿਸ਼ਾਨਦੇਹੀ ਕਰਵਾਈ ਗਈ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਵੱਲੋਂ ਪੰਚਾਇਤੀ ਜਮੀਨ ਉੱਪਰ ਪਿੰਡ ਦੀ ਆਮਦਨ ਵਧਾਉਣ ਲਈ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਸੀ ਜਿਸ ਨੂੰ ਲੈ ਕੇ ਪਿੰਡ ਦੀ ਦੂਸਰੀ ਧਿਰ ਗੁਰਮੇਜ ਸਿੰਘ ਵੱਲੋਂ ਐਸ:ਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੇ ਕਾਰਵਾਈ ਕਰਦਿਆਂ ਚੇਅਰਮੈਨ ਵੱਲੋਂ ਦੋਵਾਂ ਧਿਰਾਂ ਨੂੰ ਬੁਲਾ ਕੇ ਪੱਖ ਸੁਣਨ ਉਪਰੰਤ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਬੀਡੀਪੀਓ ਦਫਤਰ ਦੇ ਕਰਮਚਾਰੀਆਂ ਅਤੇ ਸਰਪੰਚ ਦੀ ਅਗਵਾਈ ਹੇਠ ਨਿਸ਼ਾਨਦੇਹੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਉਧਰ ਇਸ ਮਾਮਲੇ ਸਬੰਧੀ ਨਿਸ਼ਾਨਦੇਹੀ ਕਰਨ ਆਏ ਮਾਲ ਵਿਭਾਗ ਦੇ ਗਰਦੌਰ ਦਲਜੀਤ ਰਾਏ ਅਤੇ ਬੀਡੀਪੀਓ ਦਫਤਰ ਦੇ ਕਰਮਚਾਰੀ ਸੈਕਟਰੀ ਰੋਸ਼ਨ ਲਾਲ ਨੇ ਦੱਸਿਆ ਕਿ ਮਾਨਯੋਗ ਐਸ:ਸੀ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਕੋਟਲੀ ਸੂਰਤ ਮੱਲ੍ਹੀ ਵਿਖੇ ਤਿੰਨ ਕਨਾਲ ਤਿੰਨ ਮਰਲੇ ਤਿੰਨ ਮਰਲੇ ਜ਼ਮੀਨ ਦੀ ਪਾਰਦਰਸ਼ੀ ਢੰਗ ਨਾਲ ਨਿਰਪੱਖ ਨਿਸ਼ਾਨਦੇਹੀ ਕੀਤੀ ਗਈ ਹੈ ਜਿਸ ਵਿੱਚ ਪਿੰਡ ਦੇ ਮੌਜੂਦਾ ਸਰਪੰਚ ਧਿਰ ਮੌਜੂਦ ਰਹੇ ਤੇ ਦੂਸਰੀ ਸ਼ਿਕਾਇਤ ਕਰਤਾ ਧਿਰ ਗੁਰਮੇਜ ਸਿੰਘ ਦਾ ਨੂੰ ਬਾਰ ਬਾਰ ਇਤਲਾਹ ਦੇਣ ਦੇ ਬਾਵਜੂਦ ਦਰਵਾਜ਼ਾ ਖੜਕਾਇਆ ਗਿਆ ਪਰ ਉਨਾਂ ਆਪਣਾ ਦਰਵਾਜ਼ਾ ਨਹੀਂ ਖੋਲਿਆ।