ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਈ ਭਾਜਪਾ ਲੀਡਰਸ਼ਿਪ/ ਸੁਨੀਲ ਜਾਖੜ, ਪਰਨੀਤ ਕੌਰ ਸਮੇਤ ਦਿੱਗਜ ਆਗੂਆਂ ਨੇ ਟੇਕਿਆ ਮੱਥਾ

0
8

ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਦਰਬਾਰ ਸਾਹਿਬ ਆਉਣ ਵਾਲਿਆਂ ਵਿਚ ਪੰਜਾਬ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਮਹਾਰਾਣੀ ਪਰਨੀਤ ਕੌਰ, ਜੈ ਇੰਦਰ ਕੌਰ, ਗੁਰਮੀਤ ਸਿੰਘ ਰਾਣਾ, ਇਕਬਾਲ ਸਿੰਘ ਲਾਲਪੁਰ ਏਤ ਫਤਹਿ ਜੰਗ ਸਿੰਘ ਬਾਜਵਾ ਵੀ ਮੌਜੂਦ ਰਹੇ। ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਦ ਇਨ੍ਹਾਂ ਆਗੂਆਂ ਨੇ ਮਾਘੀ ਮੌਕੇ ਹੋਈ ਸਿਆਸੀ ਕਾਨਫਰੰਸ ਵਿਚ ਸ਼ੀਰਕਤ ਕੀਤੀ।
ਸਿਆਸੀ ਕਾਨਫਰੰਸ ਵਿਚ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਥ ਦੇ ਸਦਕਾ 2027 ਵਿਚ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ।
ਪਰਨੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਭਾਜਪਾ ਦੀ ਲੀਡਰਸ਼ਿਪ 40 ਮੁਕਤਿਆਂ ਦੀ ਯਾਦ ਵਿਚ ਲਗਾਏ ਗਏ ਮਾਘੀ ਮੇਲੇ ਮੌਕੇ ਗੁਰੂ ਸਾਹਿਬ ਅੱਗੇ ਸੀਸ ਨਿਵਾਉਣ ਲਈ ਇੱਥੇ ਪਹੁੰਚੀ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here