ਪੰਜਾਬ ਮੋਗਾ ਦੇ ਪਿੰਡ ਦੁੱਨੇ ਕੇ ਦਾ ਖੇਡ ਮੈਦਾਨ ਲੋਕ ਅਰਪਨ/ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਉਦਘਾਟਨ/ NRI ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹੋਈ ਉਸਾਰੀ By admin - January 17, 2026 0 8 Facebook Twitter Pinterest WhatsApp ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅੱਜ ਜ਼ਿਲ੍ਹੇ ਦੇ ਪਿੰਡ ਦੁੱਨੇ ਕੇ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਇਕ ਵਿਸ਼ਾਲ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਹ ਖੇਡ ਮੈਦਾਨ ਐਨਆਰਆਈ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੁਰਾਣੇ ਛੱਪਣ ਦੀ ਥਾਂ ਉਤੇ ਬਣਾਇਆ ਗਿਆ ਐ। ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਤਿੰਨ ਏਕੜ ਵਿਚ ਬਣੇ ਸੁੰਦਰ ਤੇ ਵਿਸ਼ਾਲ ਖੇਡ ਮੈਦਾਨ ਨੂੰ ਸਰਕਾਰ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਐ। ਉਨ੍ਹਾਂ ਕਿਹਾ ਕਿ ਜੇ ਹਰ ਪਿੰਡ ਇਸ ਤਰ੍ਹਾਂ ਦੀ ਨੌਜਵਾਨ ਪੀੜ੍ਹੀ ਹੋਵੇ ਤਾਂ ਸਮਾਜ ਨੂੰ ਗਲਤ ਰਾਹ ਤੋਂ ਬਚਾ ਕੇ ਸਹੀ ਦਿਸ਼ਾ ਵੱਲ ਲਿਜਾਇਆ ਜਾ ਸਕਦਾ ਹੈ। ਦੱਸਣਯੋਗ ਐ ਕਿ ਇਹ ਖੇਡ ਮੈਦਾਨ ਐਨਆਰਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਾਂਝੇ ਉਪਰਾਲੇ ਨਾਲ ਪੁਰਾਣੇ ਛੱਪੜ ਦੀ ਜਗ੍ਹਾ ‘ਤੇ ਤਿਆਰ ਕੀਤਾ ਗਿਆ ਹੈ। ਨੌਜਵਾਨਾਂ ਦੀ ਲਗਾਤਾਰ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਤਕਰੀਬਨ ਤਿੰਨ ਏਕੜ ਜ਼ਮੀਨ ‘ਤੇ ਖੇਡ ਗਰਾਊਂਡ ਬਣਾਉਣ ਲਈ ਸਰਕਾਰੀ ਮਨਜ਼ੂਰੀ ਵੀ ਮਿਲ ਚੁੱਕੀ ਹੈ। ਜਿੱਥੇ ਪਹਿਲਾਂ ਛੱਪੜ ਦੀ ਜਗ੍ਹਾ ਸੀ, ਉਥੇ ਤਕਰੀਬਨ ਤਿੰਨ ਏਕੜ ਜ਼ਮੀਨ ‘ਤੇ ਖੇਡ ਗਰਾਊਂਡ ਤਿਆਰ ਕਰਨ ਲਈ ਸਰਕਾਰ ਵੱਲੋਂ ਭਰਤੀ ਦੀ ਮਨਜ਼ੂਰੀ ਦਿੱਤੀ ਗਈ ਹੈ। ਨੌਜਵਾਨਾਂ ਦੀ ਮੰਗ ‘ਤੇ ਜਲਦ ਹੀ ਗਰਾਊਂਡ ‘ਚ ਜਾਲੀ ਲਗਾਉਣ ਅਤੇ ਖੇਡਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਇਸ ਸੰਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ 18ਵਾਂ ਕ੍ਰਿਕਟ ਟੂਰਨਾਮੈਂਟ 18 ਤੋਂ 23 ਤਰੀਖ਼ ਤੱਕ ਕਰਵਾਇਆ ਜਾ ਰਿਹਾ ਹੈ, ਜੋ ਕਿ ਸੰਤ ਬਾਬਾ ਫਤਿਹ ਸਿੰਘ ਅਤੇ ਸੰਤ ਗੁਰਮੀਤ ਸਿੰਘ ਜੀ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਧ ਤੋਂ ਵੱਧ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਭਾਗ ਲੈਣ ਦੀ ਅਪੀਲ ਕੀਤੀ ਗਈ। ਜਾਣਕਾਰੀ ਦਿੰਦਿਆਂ ਹੋਇਆਂ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪਿੰਡ ਦੇ ਨੌਜਵਾਨ ਬੜੀ ਅਗਾਂਹਵਧੂ ਸੋਚ ਦੇ ਮਾਲਕ ਹਨ, ਜੋ ਨਾ ਸਿਰਫ਼ ਆਪਣੇ ਲਈ ਸਗੋਂ ਆਉਣ ਵਾਲੀ ਪੀੜ੍ਹੀ ਨੂੰ ਵੀ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣਾ ਚਾਹੁੰਦੇ ਹਨ। ਪੰਜਾਬ ਸਰਕਾਰ ਵੱਲੋਂ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਸਹੀ ਦਿਸ਼ਾ ਵਿੱਚ ਲੈ ਜਾਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਜਗ੍ਹਾ ਕਾਰਪੋਰੇਸ਼ਨ ਦੇ ਹਦੂਦ ਵਿੱਚ ਆਉਂਦੀ ਹੈ, ਜਿਸ ਕਰਕੇ ਇੱਥੇ ਭਵਿੱਖ ਵਿੱਚ ਪ੍ਰੋਪਰ ਖੇਡ ਮੈਦਾਨ ਜਾਂ ਕ੍ਰਿਕਟ ਸਟੇਡੀਅਮ ਬਣਾਉਣ ਦੀ ਪੂਰੀ ਸੰਭਾਵਨਾ ਹੈ। ਸਰਕਾਰ ਵੱਲੋਂ ਲੋੜ ਅਨੁਸਾਰ ਵੱਧ ਤੋਂ ਵੱਧ ਗ੍ਰਾਂਟ ਦਿੱਤੀ ਜਾਵੇਗੀ ਅਤੇ ਫੰਡਾਂ ਦੀ ਸਹੀ ਵਰਤੋਂ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੇ ਨੌਜਵਾਨਾਂ, ਐਨਆਰਆਈ ਵੀਰਾਂ ਅਤੇ ਸਾਰੇ ਪਿੰਡ ਵਾਸੀਆਂ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਗਿਆ ਕਿ ਜੇ ਹਰ ਪਿੰਡ ਅਤੇ ਵਾਰਡ ਵਿੱਚ ਇਸ ਤਰ੍ਹਾਂ ਦੀ ਨੌਜਵਾਨ ਪੀੜ੍ਹੀ ਹੋਵੇ, ਤਾਂ ਸਮਾਜ ਨੂੰ ਗਲਤ ਰਾਹ ਤੋਂ ਬਚਾ ਕੇ ਸਹੀ ਦਿਸ਼ਾ ਵੱਲ ਲੈ ਜਾਇਆ ਜਾ ਸਕਦਾ ਹੈ।