ਸੰਗਰੂਰ ਵੱਲੋਂ ਕਤਲ ਦਾ ਦੋਸ਼ੀ ਕਾਬੂ/ ਕੈਨੇਡਾ ’ਚ ਕੀਤਾ ਸੀ ਕੁੜੀ ਦਾ ਕਤਲ

0
9

 

ਸੰਗਰੂਰ ਪੁਲਿਸ ਨੇ ਇੱਕ ਵੱਡੀ ਅੰਤਰਰਾਸ਼ਟਰੀ ਸਫਲਤਾ ਹਾਸਲ ਕਰਦੇ ਹੋਏ ਕੈਨੇਡਾ ਵਿੱਚ ਇੱਕ ਪੰਜਾਬੀ ਲੜਕੀ ਦਾ ਕਤਲ ਕਰ ਕੇ ਭਾਰਤ ਫਰਾਰ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਵਿਆਹ ਤੋਂ ਇਨਕਾਰ ਕਰਨ ‘ਤੇ ਲੜਕੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਵਾਪਸ ਆ ਕੇ ਪਰਿਵਾਰ ਨੂੰ ਵੀ ਧਮਕੀਆਂ ਦੇ ਰਿਹਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮ ਮਨਪ੍ਰੀਤ ਸਿੰਘ ਨੇ ਕੈਨੇਡਾ ਦੇ ਓਨਟਾਰੀਓ ਵਿੱਚ ਅਮਨਪ੍ਰੀਤ ਕੌਰ ਸੇਠੀ ਦਾ ਕਤਲ ਕੀਤਾ ਸੀ। ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਪੁਲਿਸ ਦੇ ਦੱਸਣ ਮੁਤਾਬਕ ਕਤਲ ਤੋਂ ਬਾਅਦ ਮੁਲਜ਼ਮ ਭਾਰਤ ਫਰਾਰ ਹੋ ਗਿਆ ਅਤੇ ਲੜਕੀ ਦੇ ਸੰਗਰੂਰ ਰਹਿੰਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗਾ। ਉਸ ਨੇ ਪਰਿਵਾਰ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ ਸਨ। ਪੁਲਿਸ ਨੇ ਸਾਈਬਰ ਕ੍ਰਾਈਮ ਅਤੇ ਸੀਆਈਏ ਸਟਾਫ ਦੀ ਮਦਦ ਨਾਲ ਤਕਨੀਕੀ ਜਾਂਚ ਕਰਦੇ ਹੋਏ ਮੁਲਜ਼ਮ ਮਨਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ।

LEAVE A REPLY

Please enter your comment!
Please enter your name here