ਪੰਜਾਬ ਚੰਡੀਗੜ੍ਹ ਜ਼ਿਲ੍ਹਾ ਅਦਾਲਤ ’ਚ ਪੇਸ਼ ਹੋਏ ਸੁਖਬੀਰ ਬਾਦਲ/ ਮਾਣਹਾਨੀ ਮਾਮਲੇ ’ਚ ਮਿਲੀ ਜ਼ਮਾਨਤ By admin - January 17, 2026 0 8 Facebook Twitter Pinterest WhatsApp ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਚੰਡੀਗੜ੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਮਾਣਹਾਨੀ ਦੇ ਇੱਕ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ 20,000 ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਦੇ ਇਸ ਮਾਮਲੇ ਵਿਚ ਗੈਰ-ਜਮਾਨਤੀ ਵਾਰੰਟ ਜਾਰੀ ਹੋਏ ਸਨ, ਜਿਸ ਤੋਂ ਬਾਅਦ ਸੁਖਬੀਰ ਬਾਦਲ ਅੱਜ ਅਦਾਲਤ ਵਿਚ ਪੇਸ਼ ਹੋਏ, ਜਿੱਥੇ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਦੇ ਵਕੀਲ ਅਰਸ਼ਦੀਪ ਕਲੇਰ ਨੇ ਦੱਸਿਆ ਕਿ ਮਾਮਲੇ ਵਿੱਚ ਸੁਖਬੀਰ ਬਾਦਲ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ, ਸੁਖਬੀਰ ਬਾਦਲ ਨੇ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ 20,000 ਰੁਪਏ ਦਾ ਨਿੱਜੀ ਮੁਚੱਲਕਾ ਜਮ੍ਹਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਗਈ। ਉਨ੍ਹਾਂ ਨੂੰ 20,000 ਰੁਪਏ ਦਾ ਨਿੱਜੀ ਮੁਚੱਲਕਾ ਜਮ੍ਹਾ ਕਰਨ ਤੋਂ ਬਾਅਦ ਜ਼ਮਾਨਤ ਦਿੱਤੀ ਗਈ। ਇਹ ਮਾਮਲਾ 2017 ਦਾ ਹੈ, ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਦੌਰਾਨ ਆਪਣੇ ਭਰਾ ਆਰਪੀ ਸਿੰਘ ਦੇ ਘਰ ਗਏ ਸਨ। ਸੁਖਬੀਰ ਬਾਦਲ ਨੇ ਉਸ ਸਮੇਂ ਕਥਿਤ ਤੌਰ ‘ਤੇ ਇੱਕ ਵਿਵਾਦਪੂਰਨ ਟਿੱਪਣੀ ਕੀਤੀ ਸੀ। ਆਰਪੀ ਸਿੰਘ ਨੇ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਸੁਖਬੀਰ ਬਾਦਲ ਵਿਰੁੱਧ ਪਹਿਲਾਂ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਅੱਜ ਅਦਾਲਤ ਵਿੱਚ ਪੇਸ਼ ਹੋਏ। ਇਸ ਤੋਂ ਪਹਿਲਾਂ ਅਦਾਲਤ ਨੇ 17 ਦਸੰਬਰ, 2025 ਨੂੰ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਅੱਜ ਦੀ ਸੁਣਵਾਈ ਵਿੱਚ, ਬਾਦਲ ਅਦਾਲਤ ਵਿੱਚ ਪੇਸ਼ ਹੋਏ ਅਤੇ ਜ਼ਮਾਨਤ ਦੀ ਅਪੀਲ ਕੀਤੀ, ਜਿਸਨੂੰ ਮਨਜ਼ੂਰ ਕਰ ਲਿਆ ਗਿਆ।