ਹੁਸ਼ਿਆਰਪੁਰ ਦੇ ਦਸੂਹਾ ’ਚ ਜ਼ਮੀਨੀ ਵਿਵਾਦ ਦੇ ਚਲਦਿਆਂ ਕਤਲ/ ਟਰੈਕਟਰ ਦੇ ਥੱਲੇ ਦੇ ਕੇ ਉਤਾਰਿਆਂ ਮੌਤ ਦੇ ਘਾਟ

0
8

ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅੰਦਰ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਵਿਅਕਤੀ ਦੀ ਕਤਲ ਹੋਣ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਐ। ਘਟਨਾ ਦਸੂਹਾ ਦੇ ਪਿੰਡ ਸ਼ਾਹਪੁਰ ਦੀ ਐ, ਜਿੱਥੇ ਜ਼ਮੀਨੀ ਵਿਵਾਦ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਟਕਰਾਅ ਇੰਨਾ ਜ਼ਿਆਦਾ ਵੱਧ ਗਿਆ ਕਿ ਇਕ ਧਿਰ ਦੇ ਵਿਅਕਤੀ ਨੇ ਦੂਜੀ ਧਿਰ ਦੇ ਵਿਅਕਤੀ ਦਾ ਟਰੈਕਟਰ ਹੇਠਾਂ ਕੁਚਲ ਕੇ ਬੇਰਹਿਮੀ  ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਪੁੱਤਰ ਬਾਬਾ ਰਾਮ ਵਾਸੀ ਪਿੰਡ ਸ਼ਾਹਪੁਰ ਵਜੋਂ ਹੋਈ ਐ। ਜਾਣਕਾਰੀ ਮੁਤਾਬਕ ਮ੍ਰਿਤਕ ਜੋਗਿੰਦਰ ਸਿੰਘ ਦਾ ਮਨਜੀਤ ਸਿੰਘ ਨਾਮ ਦੇ ਵਿਅਕਤੀ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸੇ ਦੌਰਾਨ ਜੋਗਿੰਦਰ ਸਿੰਘ ਕਿਸੇ ਕੰਮ ਲਈ ਮੋਟਰ ਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਮਨਜੀਤ ਸਿੰਘ ਨੇ ਉਸ ਤੇ ਆਪਣਾ ਟਰੈਕਟਰ ਚੜਾ ਦਿੱਤਾ ਅਤੇ ਉਸ ਨੂੰ ਘੜੀਸਦਾ ਹੋਇਆ ਖੇਤਾਂ ਵਿਚ ਲੈ ਗਿਆ, ਜਿੱਥੇ ਬੂਰੀ ਤਰ੍ਹਾਂ ਕੁਚਲੇ ਜਾਣ ਕਾਰਨ ਜੋਗਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਫੋਰੈਸਿਕ ਟੀਮ ਦੀ ਮਦਦ ਲਈ ਜਾ ਰਹੀ ਐ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਫੋਰੈਸਿਕ ਟੀਮ ਦੀ ਮਦਦ ਨਾਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here