ਗੁਰਦਾਸਪੁਰ ਦੇ ਸਮਾਜਿਕ ਕਾਰਕੁਨ ਦਾ ਜਥੇਦਾਰ ਵੱਲ ਪੱਤਰ/ ਹਰਿਆਣਾ ਦੇ ਮੁੱਖ ਮੰਤਰੀ ਖਿਲਾਫ਼ ਕਾਰਵਾਈ ਦੀ ਮੰਗ/ ਮਰਿਆਦਾ ਦੀ ਕਥਿਤ ਉਲੰਘਣਾ ਦੇ ਲੱਗੇ ਇਲਜ਼ਾਮ

0
8

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਮਾਛੀਵਾੜਾ ਸਥਿਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਦੌਰਾਨ ਸਿੱਖ ਮਰਿਆਦਾ ਦੀ ਕਥਿਤ ਉਲੰਘਣਾ ਦਾ ਮੁੱਦਾ ਗਰਮਾ ਗਿਆ ਹੈ। ਗੁਰਦਾਸਪੁਰ ਦੇ ਸਮਾਜਿਕ ਕਾਰਕੁਨ ਅਮਰਜੋਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਨਾਇਬ ਸੈਣੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਅਮਰਜੋਤ ਸਿੰਘ ਦਾ ਇਲਜਾਮ ਐ ਕਿ ਮੁੱਖ ਮੰਤਰੀ ਸੈਣੀ ਵੱਲੋਂ ਗੁਰੂ ਘਰ ਅੰਦਰ ਮੱਥਾ ਟੇਕਣ ਦੌਰਾਨ ਹਥਿਆਰਬੰਦ ਸੁਰੱਖਿਆ ਗਾਰਡ ਨਾਲ ਖੜ੍ਹੇ ਹਨ, ਜੋ ਗੁਰੂ ਘਰ ਅੰਦਰਲੀਆਂ ਮਰਿਆਦਾਵਾਂ ਦੇ ਉਲਟ ਐ, ਇਸ ਲਈ ਮੁੱਖ ਮੰਤਰੀ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਸ਼ਿਕਾਇਤਕਰਤਾ ਅਮਰਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਬੀਤੇ ਦਿਨ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ ਸਨ। ਮੁੱਖ ਮੰਤਰੀ ਦੇ ਮੱਥਾ ਟੇਕਣ ਸਮੇਂ ਦੀਆਂ ਸਾਹਮਣੇ ਆਈਆਂ ਤਸਵੀਰਾਂ ਵਿਚ ਮੁੱਖ ਮੰਤਰੀ ਦੇ ਨਾਲ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਖੜ੍ਹੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਸ ਵੇਲੇ ਮੁੱਖ ਮੰਤਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅਸਥਾਨ ਦੇ ਬਿਲਕੁਲ ਨੇੜੇ ਸਨ ਅਤੇ ਉਨ੍ਹਾਂ ਦੇ ਸੁਰੱਖਿਆ ਮੁਲਾਜਮ ਵੀ ਨਾਲ ਹੀ ਸਨ, ਜੋ ਗੁਰੂ ਘਰ ਅੰਦਰਲੀ ਮਰਿਆਦਾ ਦੇ ਉਲਟ ਹੈ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here