ਪੰਜਾਬ ਮਾਛੀਵਾੜਾ ਨੇੜੇ ਨਾਜਾਇਜ਼ ਮਾਇਨਿੰਗ ਵਾਲਿਆਂ ਦਾ ਹਮਲਾ/ ਰੋਕਣ ਗਏ ਵਿਅਕਤੀ ਨਾਲ ਕੀਤੀ ਕੁੱਟਮਾਰ/ ਹਸਪਤਾਲ ’ਚ ਹਾਲ ਜਾਣਨ ਪਹੁੰਚੇ ਵਿਧਾਇਕ ਦਿਆਲਪੁਰਾ By admin - January 19, 2026 0 8 Facebook Twitter Pinterest WhatsApp ਮਾਛੀਵਾੜਾ ਸਾਹਿਬ ਨੇੜਲੇ ਸਤਲੁਜ ਦਰਿਆ ਵਿਚੋਂ ਨਾਜਾਇਜ਼ ਮਾਇਨਿੰਗ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਹਾਲਾਤ ਇਹ ਹੈ ਕਿ ਨਾਜਾਇਜ ਮਾਇਨਿੰਗ ਵਿਚ ਲੱਗੇ ਲੋਕ ਹੁਣ ਸਥਾਨਕ ਵਾਸੀਆਂ ਤੇ ਵੀ ਹਮਲੇ ਕਰਨ ਲੱਗੇ ਨੇ। ਅਜਿਹਾ ਹੀ ਮਾਮਲਾ ਪਿੰਡ ਨਾਨੋਵਾਲ ਮੰਡ ਤੋਂ ਸਾਹਮਣੇ ਆਇਆ ਐ, ਜਿੱਥੇ ਨਾਜਾਇਜ਼ ਮਾਇਨਿੰਗ ਰੋਕਣ ਗਏ ਇਕ ਵਿਅਕਤੀ ਨਾਲ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੀੜਤ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਹਮਲਾਵਰਾਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪੀੜਤ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਐ। ਪੀੜਤ ਦੇ ਦੱਸਣ ਮੁਤਾਬਕ ਉਸ ਨੇ ਨਾਜਾਇਜ਼ ਮਾਇਨਿੰਗ ਕਰਨ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ਉਤੇ ਹਮਲਾ ਕਰ ਦਿੱਤਾ। ਭੁਪਿੰਦਰ ਸਿੰਘ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਗਿਆ ਹੈ। ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵੱਲੋਂ ਕੀਤੀ ਗਈ ਕੁੱਟਮਾਰ ਦਾ ਪਤਾ ਲੱਗਣ ਤੇ ਪੀੜਿਤ ਵਿਅਕਤੀ ਦਾ ਹਾਲ ਜਾਣਨ ਲਈ ਆਪ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਸਮਰਾਲਾ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਸਬੰਧੀ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੇਰੇ ਹਲਕੇ ਦੇ ਵਿੱਚ ਗੈਰ ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ਤੇ ਨਹੀਂ ਹੋਣ ਦੇਵਾਂਗਾ। ਉਹਨਾਂ ਕਿਹਾ ਕਿ ਜਿਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਵਿਅਕਤੀ ਉੱਪਰ ਹਮਲਾ ਕਰ ਜਖਮੀ ਕੀਤਾ ਇਹ ਇਕ ਘਿਨਾਉਣੀ ਤੇ ਨਿੰਦਣਯੋਗ ਹਰਕਤ ਹੈ। ਵਿਧਾਇਕ ਨੇ ਪੀੜਿਤ ਵਿਅਕਤੀ ਨੂੰ ਵਿਸ਼ਵਾਸ ਦਿਵਾਇਆ ਕਿ ਜਿੰਨਾ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ ਤੇ ਗੈਰ ਕਾਨੂੰਨੀ ਮਾਈਨਿੰਗ ਕਰ ਰਹੇ ਹਨ, ਉਹਨਾਂ ਨੂੰ ਕਿਸੇ ਵੀ ਹਾਲਤ ਦੇ ਵਿੱਚ ਬਖਸ਼ਿਆ ਨਹੀਂ ਜਾਵੇਗਾ।