ਲੁਧਿਆਣਾ ਦੇ ਮੈਰਿਜ ਪੈਲੇਸ ’ਚ ਚੋਰੀ/ ਗਹਿਣਿਆਂ ਨਾਲ ਭਰਿਆ ਬੈਗ ਚੁੱਕ ਕੇ ਫਰਾਰ

0
7

ਲੁਧਿਆਣਾ ਸ਼ਹਿਰ ਅੰਦਰ ਚੋਰਾਂ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਨੇ। ਤਾਜ਼ਾ ਘਟਨਾ ਸ਼ਹਿਰ ਦੇ ਪੱਖੋਵਾਲ ਰੋਡ ਤੋਂ ਸਾਹਮਣੇ ਆਈ ਐ, ਜਿੱਥੇ ਇਕ ਮੈਰੇਜ ਪੈਲੇਸ ਅੰਦਰ ਦਾਖਲ ਹੋਏ ਚੋਰ ਸੋਨੇ ਦੇ ਗਹਿਣਿਆਂ ਵਾਲਾ ਬੈਗ ਲੈ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਘਟਨਾ ਵੇਲੇ ਪਰਿਵਾਰਕ ਮੈਂਬਰ ਵਿਆਹ ਦੀਆਂ ਰਸਮਾਂ ਵਿਚ ਮਸ਼ਰੂਫ ਸਨ, ਜਿਸ ਦਾ ਫਾਇਦਾ ਚੁਕਦਿਆਂ ਚੋਰ ਸੋਨੇ ਦੇ ਗਹਿਣਿਆਂ ਵਾਲਾ ਬੈਗ ਲੈ ਕੇ ਫਰਾਰ ਹੋ ਗਏ।  ਵਾਰਦਾਤ ਦਾ ਪਤਾ ਲੱਗਦਿਆ ਹੀ ਵਿਆਹ ਸਮਾਰੋਹ ਵਿੱਚ ਸ਼ਾਮਿਲ ਪਰਿਵਾਰਿਕ ਮੈਂਬਰਾਂ ਅਤੇ ਮਹਿਮਾਨਾਂ ਦੇ ਹੋਸ਼ ਉੱਡ ਗਏ। ਪਰਿਵਾਰਿਕ ਮੈਂਬਰਾਂ ਅਤੇ ਪੈਲੇਸ ਸਟਾਫ ਨੇ ਬੈਗ ਲੱਭਣ ਦੀ ਕੋਸ਼ਿਸ਼ ਕੀਤੀ ਪਰ ਚੋਰਾਂ ਸਬੰਧੀ ਕੋਈ ਸੁਰਾਗ ਨਹੀਂ ਮਿਲ ਸਕਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਬਦਮਾਸ਼ਾਂ ਨੂੰ ਤਲਾਸ਼ਣ ਲਈ ਪੈਲੇਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

LEAVE A REPLY

Please enter your comment!
Please enter your name here