ਪੰਜਾਬ ਖੰਨਾ ’ਚ ਬਦਮਾਸ਼ਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ/ ਕਾਰ ਨੂੰ ਲਾਈ ਅੱਗ, ਚਲਾਈਆਂ ਗੋਲੀਆਂ By admin - January 19, 2026 0 8 Facebook Twitter Pinterest WhatsApp ਖੰਨਾ ਸ਼ਹਿਰ ਅੰਦਰ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਨੇ। ਤਾਜ਼ਾ ਮਾਮਲਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਖਟੀਕਾ ਮੁਹੱਲਾ ਤੋਂ ਸਾਹਮਣੇ ਆਇਆ ਐ, ਜਿੱਥੇ ਦੇਰ ਰਾਤ ਮੋਟਰ ਸਾਇਕਲ ਸਵਾਰਾਂ ਨੇ ਗੁੰਡਾਗਰਦੀ ਕਰਦਿਆਂ ਪਹਿਲਾਂ ਘਰ ਉਤੇ ਫਾਇਰਿੰਗ ਕੀਤੀ ਅਤੇ ਫਿਰ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹੈਰਾਨੀ ਦੀ ਗੱਲ ਹੈ ਕਿ ਜਿਸ ਇਲਾਕੇ ਵਿੱਚ ਇਹ ਘਟਨਾ ਵਾਪਰੀ ਉੱਥੇ ਕਈ ਦੁੱਧ ਦੀਆਂ ਡੇਅਰੀਆਂ ਹਨ, ਜੋ ਸਵੇਰੇ 3 ਵਜੇ ਦੇ ਕਰੀਬ ਖੁੱਲ੍ਹਦੀਆਂ ਹਨ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਇਸ ਘਟਨਾ ਨੂੰ ਸ਼ੱਕੀ ਮੰਨ ਰਹੀ ਹੈ। ਐਸਪੀ ਖੰਨਾ ਪਵਨਜੀਤ ਚੌਧਰੀ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਨੂੰ ਛੇਤੀ ਹੱਲ ਕਰ ਲੈਣ ਦਾ ਭਰੋਸਾ ਦਿੱਤਾ ਹੈ।