ਤਰਨ ਤਾਰਨ ’ਚ ਰੇਤ ਮਾਫੀਏ ਵੱਲੋਂ ਕਿਸਾਨ ਆਗੂਆਂ ਨਾਲ ਕੁੱਟਮਾਰ/ ਖੱਡ ਚਲਾਉਣ ਤੋਂ ਰੋਕਣ ’ਤੇ ਗੁੰਡਾ ਅਨਸਰਾਂ ਨੇ ਕੀਤਾ ਹਮਲਾ/ ਕਿਸਾਨਾਂ ’ਚ ਗੁੱਸੇ ਦੀ ਲਹਿਰ, ਪੁਲਿਸ ਕਰ ਰਹੀ ਜਾਂਚ

0
7

ਪੰਜਾਬ ਸਰਕਾਰ ਵੱਲੋਂ ਭਾਵੇਂ ਮਾਇਨਿੰਗ ਪਾਲਸੀ ਜਾਰੀ ਕਰ ਦਿੱਤੀ ਐ ਪਰ ਰੇਤ ਮਾਇਨਿੰਗ ਕਾਰਨ ਹੋਣ ਵਾਲੇ ਝਗੜਿਆ ਦਾ ਸਿਲਸਿਲਾ ਥੰਮ ਨਹੀਂ ਰਿਹਾ। ਅਜਿਹਾ ਹੀ ਮਾਮਲਾ ਤਰਨ ਤਾਰਨ ਦੇ ਸਭਰਾ ਤੋਂ ਸਾਹਮਣੇ ਆਇਆ ਐ, ਜਿੱਥੇ ਕਿਸਾਨ ਆਗੂਆਂ ਤੇ ਰੇਤ ਮਾਫੀਏ ਦੇ ਲੋਕਾਂ ਨੇ ਹਮਲਾ ਕਰ ਦਿੱਤਾ। ਕਿਸਾਨਾਂ ਦਾ ਕਸੂਰ ਸਿਰਫ ਐਨਾ ਹੀ ਸੀ ਕਿ ਉਨ੍ਹਾਂ ਨੇ ਨਾਜਾਇਜ ਮਾਇਨਿੰਗ ਨੂੰ ਰੋਕਿਆ ਸੀ। ਘਟਨਾ ਵੇਲੇ ਪੁਲਿਸ ਵੀ ਮੌਜੂਦ ਸੀ। ਘਟਨਾ ਤੋਂ ਬਾਅਦ ਕਿਸਾਨਾਂ ਅੰਦਰ ਗੁੱਸੇ ਦੀ ਲਹਿਰ ਪਾਈ ਜਾ ਰਹੀ ਐ। ਇਸੇ ਨੂੰ ਲੈ ਕੇ ਕਿਸਾਨਾਂ ਨੇ ਥਾਣਾ ਚੋਹਲਾ ਸਾਹਿਬ ਵਿਖੇ ਇਕੱਠ ਕਰ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਇਨਸਾਫ ਨਾ ਮਿਲਣ ਦੀ ਸੂਰਤ ਵਿਚ ਵੱਡਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਐ। ਜਾਣਕਾਰੀ ਅਨੁਸਾਰ ਪਿੰਡ ਸਭਰਾਂ ਵਿਖੇ ਲੱਗ ਰਹੀ ਰੇਤਾ ਦੀ ਖੱਡ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਖੱਡ ਚਲਾਉਣ ਵਾਲੇ ਠੇਕੇਦਾਰ ਦੇ ਉਸ ਦੇ ਨਾਲ ਆਏ ਕੁਝ ਵਿਅਕਤੀਆਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨਾਲ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਕੀਤੀ ਗਈ। ਕਿਸਾਨਾਂ ਦਾ ਇਲਜ਼ਾਮ ਐ ਕਿ ਪੁਲਿਸ ਨੇ ਗੁੰਡਾ ਅੰਸਰਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਹੀ ਚੁੱਕ ਕੇ ਥਾਣੇ ਲੈ ਗਈ ਜਿਸ ਤੋਂ ਬਾਅਦ ਰੋਸ ਵਿੱਚ ਆਏ ਕਿਸਾਨਾਂ ਨੇ ਵੱਡੇ ਪੱਧਰ ਤੇ ਥਾਣਾ ਚੋਲਾ ਸਾਹਿਬ ਵਿਖੇ ਭਾਰੀ ਇਕੱਠ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਛੱਡਣਾ ਪਿਆ। ਉਧਰ ਘਟਨਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇ ਇਸੇ ਤਰ੍ਹਾਂ ਹੀ ਕਿਸਾਨਾਂ ਨਾਲ ਵਤੀਰਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਪ੍ਰਤੀ ਉਹ ਵੱਡਾ ਸੰਘਰਸ਼ ਵਿਡਣਗੇ।

LEAVE A REPLY

Please enter your comment!
Please enter your name here