ਪੰਜਾਬ ਸ਼੍ਰੋਮਣੀ ਅਕਾਲੀ ਦਲ ਦਾ ਸੀਐਮ ਮਾਨ ’ਤੇ ਹਮਲਾ/ ਬੀਤੇ ਸਮੇਂ ਦਿੱਤੇ ਬਿਆਨਾਂ ’ਤੇ ਚੁੱਕੇ ਸਵਾਲ/ ਬੁਲਾਰਾ ਅਰਸ਼ਦੀਪ ਕਲੇਰ ਨੇ ਕੀਤੀ ਪ੍ਰੈੱਸ ਕਾਨਫਰੰਸ By admin - January 19, 2026 0 8 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਬੁਲਾਰਾ ਅਰਸ਼ਦੀਪ ਕਲੇਰ ਨੇ ਸੀਐਮ ਮਾਨ ਤੇ ਸ਼ਬਦੀ ਹਮਲਾ ਬੋਲਿਆ ਹੈ। ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਦੇ ਮਸਲਿਆਂ ਵੱਲ ਧਿਆਨ ਦੇਣ ਦੀ ਥਾਂ ਅਕਾਲੀ ਦਲ ਨੂੰ ਬਦਨਾਮ ਕਰਨ ਵਿਚ ਲੱਗੇ ਹੋਏ ਹਨ। ਦਿੱਲੀ ਵਿਖੇ ਅਮਿਤ ਸ਼ਾਹ ਨਾਲ ਮਿਲਣੀ ਬਾਰੇ ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਵੀ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਹਿਤਾਂ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਸਗੋਂ ਪ੍ਰੈੱਸ ਸਾਹਮਣੇ ਗਲਤ ਬਿਆਨੀ ਕੀਤੀ ਹੈ। ਮੁੱਖ ਮੰਤਰੀ ਮਜੀਠਾ ਵਿਖੇ ਕੀਤੀ ਰੈਲੀ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੜਕਾਂ ਦੇ ਪੈਚ ਵਰਕ ਦਾ ਉਦਘਾਟਨ ਕਰ ਕੇ ਪੰਜਾਬ ਦਾ ਪੈਸੇ ਖਰਾਬ ਕਰ ਰਹੇ ਹਨ।