ਅੰਮ੍ਰਿਤਸਰ ’ਚ ਹਿੰਦੂ ਧਰਮ ਦੀਆਂ ਤਸਵੀਰਾਂ ਦੀ ਬੇਅਦਬੀ/ ਸਿੱਖ ਪਹਿਰਾਵੇ ਵਾਲੇ ਸਖਸ਼ ਦੀ ਵੀਡੀਓ ਵਾਇਰਲ/ ਪੁਲਿਸ ਕਰ ਰਹੀ ਜਾਂਚ

0
11

ਅੰਮ੍ਰਿਤਸਰ ਵਿਖੇ ਹਿੰਦੂ ਧਰਮ ਦੀਆਂ ਧਾਰਮਿਕ ਤਸਵੀਰਾਂ ਦੀ ਬੇਅਦਬੀ ਹੋਣ ਦੀ ਖਬਰ ਸਾਹਮਣੇ ਆਈ ਐ। ਘਟਨਾ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਹਿੰਦੂ ਸਮਾਜ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਸਾਹਮਣੇ ਆਈਆਂ ਤਸਵੀਰਾਂ ਵਿਚ ਸਿੱਖ ਪਹਿਰਾਵੇ ਵਾਲਾ ਇਕ ਸਖਸ਼ ਹਿੰਦੂ ਧਰਮ ਦੀਆਂ ਧਾਰਮਿਕ ਤਸਵੀਰਾਂ ਵਾਲੇ ਪੋਸਟਰ ਦੀ ਬੇਹੁਰਤੀ ਕਰਦਾ ਨਜ਼ਰ ਆ ਰਿਹਾ ਐ। ਘਟਨਾ ਸ਼ਹਿਰ ਦੀ ਗਲੀ ਗੰਡਾਂਵਾਲੀ ਦੀ ਦੱਸੀ ਜਾ ਰਹੀ ਐ। ਹਿੰਦੂ ਜਥੇਬੰਦੀਆਂ ਨੇ ਤਸਵੀਰਾਂ ਵਿਚ ਦਿਖਾਈ ਦਿੰਦੇ ਸਖਸ਼ ਖਿਲਾਫ ਕਾਰਵਾਈ ਮੰਗੀ ਐ।
ਉਧਰ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਨੂੰ ਲੈ ਕੇ ਹਿੰਦੂ ਸਮਾਜ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਿੰਦੂ ਸਮਾਜ ਦੇ ਆਗੂਆਂ ਅਤੇ ਸੰਗਠਨਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਜੇ 24 ਘੰਟਿਆਂ ਦੇ ਅੰਦਰ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਮਜਬੂਰਨ ਤਿੱਖਾ ਪ੍ਰਦਰਸ਼ਨ ਅਤੇ ਸਖ਼ਤ ਕਦਮ ਚੁੱਕਣ ਲਈ ਵਧੇਰੇ ਮਜਬੂਰ ਹੋਣਗੇ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਥਿਤੀ ’ਤੇ ਨਜ਼ਰ ਬਣਾਈ ਹੋਈ ਹੈ, ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here