ਪੰਜਾਬ ਕਪੂਰਥਲਾ ’ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ/ ਚੱਲਦੀ ਰੇਲ ਨੂੰ ਰੋਕ ਕੇ ਕੀਤੀ ਨਾਅਰੇਬਾਜ਼ੀ By admin - January 20, 2026 0 7 Facebook Twitter Pinterest WhatsApp ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਤਹਿਤ ਕਪੂਰਥਲਾ ਦੇ ਪਿੰਡ ਡਡਵਿੰਡੀ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਨੇ ਚੱਲਦੀ ਰੇਲ ਨੂੰ ਰੋਕ ਕੇ ਨਾਅਰੇਬਾਜ਼ੀ ਕੀਤੀ। ਇੱਥੇ ਰੇਲ ਲਾਈਨ ਉਤੇ ਧਰਨਾ ਲਾਈ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੋਲਿਆ ਕਰ ਰਹੀਆਂ ਨੇ, ਜਿਸ ਦੇ ਚਲਦਿਆਂ ਕਿਸਾਨਾਂ ਨੂੰ ਰੇਲਾਂ ਰੋਕਣ ਵਰਗੇ ਕਦਮ ਚੁੱਕਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਨਹੀਂ ਲੈਂਦੀ, ਸੰਘਰਸ਼ ਜਾਰੀ ਰਹੇਗਾ। ਘਟਨਾ ਦੌਰਾਨ ਹੰਗਾਮੇ ਵਾਲੇ ਦ੍ਰਿਸ਼ ਵੀ ਵੇਖਣ ਨੂੰ ਮਿਲੇ, ਜਿਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਜਿਸ ਵਿੱਚ ਸਾਫ ਦਿਖਾਈ ਪੈ ਰਿਹਾ ਹੈ ਕਿ ਧਰਨੇ ਉੱਤੇ ਬੈਠੇ ਕਿਸਾਨ ਪਟੜੀ ਤੇ ਰੋਸ ਦਾ ਇਜ਼ਹਾਰ ਕਰ ਰਹੇ ਸਨ ਜਿਸ ਦੌਰਾਨ ਇੱਕ ਰੇਲ ਗੱਡੀ ਮੌਕੇ ਤੇ ਪਹੁੰਚ ਜਾਂਦੀ ਹੈ ਜਿਸ ਨੂੰ ਕਿਸਾਨਾਂ ਵੱਲੋਂ ਰੁਕਵਾਇਆ ਜਾਂਦਾ ਹੈ। ਬਾਕੀ ਜਿਸ ਹਿਸਾਬ ਦੇ ਨਾਲ ਟਰੇਨ ਆ ਰਹੀ ਸੀ ਜੇਕਰ ਉਸਨੂੰ ਸਮੇਂ ਸਿਰ ਨਾ ਰਖਵਾਇਆ ਜਾਂਦਾ ਤਾਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਸੀ। ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਕਾਬੂ ਰੱਖਿਆ ਗਿਆ ਅਤੇ ਹਾਲਾਤਾਂ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ।