ਮੋਗਾ ’ਚ ਐਕਟਿਵਾ ਸਵਾਰ ’ਤੇ ਪਲਟਿਆ ਈ-ਰਿਕਸ਼ਾ/ ਐਕਟਿਵਾ ਸਵਾਰ ਜ਼ਖਮੀ, ਘਟਨਾ ਸੀਸੀਟੀਵੀ ’ਚ ਕੈਦ

0
9

ਮੋਗਾ ਵਿਚ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਾਮਾਨ ਨਾਲ ਭਰਿਆ ਈ-ਰਿਕਸ਼ਾ ਕੋਲੋਂ ਲੰਘ ਰਹੇ ਐਕਟਿਵਾ ਸਵਾਰ ਬਜ਼ੁਰਗ ਉਤੇ ਪਲਟ ਗਿਆ। ਹਾਦਸੇ ਵਿਚ ਐਕਟਿਵਾ ਸਵਾਰ ਦੇ ਕਾਫੀ ਸੱਟਾਂ ਲੱਗੀਆਂ ਨੇ। ਈ-ਰਿਕਸ਼ਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਬਜ਼ੁਰਗ ਦੇ ਪਰਿਵਾਰ ਨੇ ਈ-ਰਿਕਸ਼ਾ ਚਾਲਕ ਖਿਲਾਫ ਕਾਰਵਾਈ ਮੰਗੀ ਹੈ।
ਘਟਨਾ ਤੋਂ ਬਾਅਦ ਨੇੜੇ ਲੰਘ ਰਹੇ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਬਜ਼ੁਰਗ ਨੂੰ ਈ-ਰਿਕਸ਼ਾ ਹੇਠੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਨੂੰ ਫਸਟ ਏਡ ਦੇ ਕੇ ਘਰ ਭੇਜ ਦਿੱਤਾ ਗਿਆ। ਇਸ ਹਾਦਸੇ ਦੀ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਜਾਣਕਾਰੀ ਦਿੰਦਿਆਂ ਐਕਟੀਵਾ ਚਾਲਕ ਦੇ ਪੁੱਤਰ ਮਾਧਵ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਘਰ ਤੋਂ ਦੁਕਾਨ ਵੱਲ ਐਕਟੀਵਾ ‘ਤੇ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹਾ ਤੇਜ਼ ਰਫ਼ਤਾਰ ਸਮਾਨ ਨਾਲ ਭਰਿਆ ਈ-ਰਿਕਸ਼ਾ ਅਚਾਨਕ ਬੇਕਾਬੂ ਹੋ ਕੇ ਉਨ੍ਹਾਂ ਦੇ ਪਿਤਾ ਉੱਤੇ ਪਲਟ ਗਿਆ। ਹਾਦਸੇ ਵਿੱਚ ਪਿਤਾ ਨੂੰ ਕਾਫ਼ੀ ਸੱਟਾਂ ਲੱਗੀਆਂ ਅਤੇ ਵਾਹਨ ਦਾ ਵੀ ਭਾਰੀ ਨੁਕਸਾਨ ਹੋਇਆ।
ਉਨ੍ਹਾਂ ਨੇ ਕਿਹਾ ਕਿ ਨੇੜਲੇ ਲੋਕਾਂ ਵੱਲੋਂ ਫ਼ੋਨ ਰਾਹੀਂ ਜਾਣਕਾਰੀ ਮਿਲਣ ‘ਤੇ ਪਰਿਵਾਰ ਮੌਕੇ ‘ਤੇ ਪਹੁੰਚਿਆ। ਬਾਅਦ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ, ਜਿਸ ਵਿੱਚ ਸਾਫ਼ ਦਿਖਾਈ ਦਿੰਦਾ ਹੈ ਕਿ ਈ-ਰਿਕਸ਼ਾ ਐਕਟੀਵਾ ਸਵਾਰ ਉੱਤੇ ਪਲਟਦਾ ਹੈ। ਹਾਲਾਂਕਿ ਹਾਦਸੇ ਤੋਂ ਬਾਅਦ ਈ-ਰਿਕਸ਼ਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਫ਼ਰਾਰ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here