Uncategorized ਅਬੋਹਰ ’ਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ਵੱਲੋਂ ਖੁਦਕੁਸ਼ੀ/ ਮਹੀਨਾ ਪਹਿਲਾਂ ਕਰਵਾਇਆ ਸੀ ਪ੍ਰੇਮ ਵਿਆਹ/ ਰੁੱਖ ਨਾਲ ਲਟਕ ਕੇ ਦਿੱਤੀ ਜਾਨ, ਪੁਲਿਸ ਕਰ ਰਹੀ ਜਾਂਚ By admin - May 16, 2025 0 8 Facebook Twitter Pinterest WhatsApp ਅਬੋਹਰ ਦੇ ਪਿੰਡ ਬਹਿਬਲਵਾਲਾ ਵਿਚ ਨਵ-ਵਿਆਹੁਤਾ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਐ। ਮ੍ਰਿਤਕ ਨੇ ਮਹੀਨਾ ਪਹਿਲਾਂ ਹੀ ਪ੍ਰੇਮ ਵਿਆਹ ਕਰਵਾਇਆ ਸੀ। ਖੁਦਕੁਸ਼ੀ ਦੀ ਵਜ੍ਹਾ ਘਰੇਲੂ ਉਲਝਣਾ ਮੰਨਿਆ ਜਾ ਰਿਹਾ ਐ। ਜਾਣਕਾਰੀ ਅਨੁਸਾਰ ਮ੍ਰਿਤਕ ਨੇ ਪਿੰਡ ਦੀ ਕੁੜੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਲੜਕੀ ਵਾਲਿਆਂ ਦੇ ਵਿਰੋਧ ਦੇ ਚਲਦਿਆਂ ਘਰ ਤੋਂ ਦੂਰ ਰਹਿ ਰਿਹਾ ਸੀ। ਇਸੇ ਦੌਰਾਨ ਪਿਤਾ ਦੀ ਮੌਤ ਬਾਅਦ ਉਹ ਘਰ ਪਰਤਿਆ ਸੀ ਅਤੇ ਲੜਕੀ ਮੁੜ ਅਲੱਗ ਰਹਿਣ ਦੀ ਗੱਲ ਕਹਿ ਰਹੀ ਸੀ, ਜਿਸ ਦੇ ਚਲਦਿਆਂ ਉਸ ਨੇ ਘਰ ਤੋਂ ਬਾਹਰ ਜਾ ਕੇ ਰੁੱਖ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਖਬਰਾਂ ਮੁਤਾਬਕ ਉਸ ਦੀ ਲਾਸ਼ ਪਿੰਡ ਦੇ ਕੁੱਝ ਦੁਰ ਦਰੱਖਤ ਨਾਲ ਲਟਕਦੀ ਹਾਲਤ ਵਿਚ ਮਿਲੀ ਐ। ਘਟਨਾ ਦੀ ਸੂਚਨਾ ਮਿਲਮ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਹੇਠਾਂ ਉਤਾਰ ਕੇ ਹਸਪਤਾਲ ਪਹੁੰਚਾਇਆ। ਮੌਕੇ ਤੇ ਪਹੁੰਚੇ ਤਾਣਾ ਮੁਖੀ ਦਵਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।