ਪੰਜਾਬ ਹੁਸ਼ਿਆਰਪੁਰ ਪਹੁੰਚੇ ਖਜਾਨਾ ਮੰਤਰੀ ਹਰਪਾਲ ਚੀਮਾ/ ਨਾਭਾ ਕੰਵਲ ਰਾਜਾ ਸਾਹਿਬ ਦੀ ਕਮੇਟੀ ਨਾਲ ਕੀਤੀ ਮੁਲਾਕਾਤ By admin - January 20, 2026 0 5 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਹੁਸ਼ਿਆਰਪੁਰ ਪਹੁੰਚੇ ਜਿੱਥੇ ਉਨ੍ਹਾਂ ਨੇ ਨਾਭਾ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਾਂਸਦ ਮਾਲਵਿੰਦਰ ਸਿੰਘ ਕੰਗ ਵੀ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਖਜਾਨਾ ਮੰਤਰੀ ਨੇ ਕਿਹਾ ਕਿ ਇੱਥੇ ਪਾਵਨ ਸਰੂਪ ਮਿਲਣ ਨੂੰ ਲੈ ਕੇ ਜਿਹੜੀ ਗਲਤ-ਫਹਿਮੀ ਪੈਦਾ ਹੋਈ ਸੀ, ਉਹ ਕਮੇਟੀ ਨਾਲ ਗੱਲਬਾਤ ਕਰਨ ਤੋਂ ਬਾਦ ਦੂਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਾਭਾ ਕੰਵਲ ਰਾਜਾ ਸਾਹਿਬ ਵਿਖੇ ਮੌਜੂਦ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਰਿਕਾਰਡ ਸਹੀ ਪਾਇਆ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ 328 ਪਾਵਨ ਸਰੂਪਾਂ ਨੂੰ ਲੱਭਣ ਦੇ ਮਾਮਲੇ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਰਕਾਰ ਇਨ੍ਹਾਂ ਨੂੰ ਲੱਭਣ ਦੀ ਕੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਨਾਲ ਕੋਈ ਵਿਵਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਰੂ ਨਾਭ ਕੰਵਲ ਰਾਜਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਗੇ।