Otherਸ਼ਹਿਰਾਂਚੰਡੀਗੜ੍ਹਪੰਜਾਬ ਚੰਡੀਗੜ੍ਹ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਊਟਰ/ ਸੈਕਟਰ-32 ਗੋਲੀਕਾਂਡ ਚ ਸ਼ਾਮਲ ਸੀ ਮੁਲਜ਼ਮ/ ਪੁਲਿਸ ਨੇ ਮੁਲਜਮਾਂ ਨੂੰ ਕਾਬੂ ਕਰ ਕੇ ਜਾਂਚ ਆਰੰਭੀ By admin - January 21, 2026 0 5 Facebook Twitter Pinterest WhatsApp ਚੰਡੀਗੜ੍ਹ ਪੁਲਿਸ ਨੇ ਸੈਕਟਰ-32 ਵਿਖੇ ਹੋਈ ਫਾਇਰਿੰਗ ਮਾਮਲੇ ਵਿਚ ਲੋੜੀਂਦੇ ਬਦਮਾਸ਼ਾਂ ਦਾ ਐਨਕਾਊਟਰ ਕੀਤਾ ਐ। ਪੁਲਿਸ ਦੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਮੁਲਜਮ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਫੜੇ ਗਏ ਮੁਲਜਮ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਦੱਸੇ ਜਾ ਰਹੇ ਨੇ। ਇਨ੍ਹਾਂ ਨੇ ਬੀਤੇ ਦਿਨ ਸੈਕਟਰ-32 ਦੀ ਕੈਮਿਸਟ ਦੁਕਾਨ ਉਤੇ ਗੋਲੀਆਂ ਚਲਾਈਆਂ ਸੀ। ਜਾਣਕਾਰੀ ਅਨੁਸਾਰ ਤਿੰਨੋਂ ਬਦਮਾਸ਼ ਇਕ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਸੀ ਪੁਲਿਸ ਵੱਲੋਂ ਪਿੱਛਾ ਕਰਨ ਦੇ ਇਨ੍ਹਾਂ ਦੀ ਕਾਰ ਖੰਭੇ ਨਾਲ ਟਕਰਾ ਗਈ। ਪੁਲਿਸ ਨੇ ਤਿੰਨਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਦੋਸ਼ੀਆਂ ਨੇ ਅੱਜ ਇੱਕ ਟੈਕਸੀ ਸਟੈਂਡ ‘ਤੇ ਫਾਇਰਿੰਗ ਕਰਨ ਦੀ ਯੋਜਨਾ ਬਣਾਈ ਸੀ ਅਤੇ 50 ਲੱਖ ਰੁਪਏ ਦੀ ਮੰਗ ਕੀਤੀ ਸੀ। ਉਹ ਗੋਲੀਬਾਰੀ ਨੂੰ ਅੰਜਾਮ ਦੇਣ ਲਈ ਖਾਸ ਤੌਰ ‘ਤੇ ਚੰਡੀਗੜ੍ਹ ਆਏ ਸਨ ਅਤੇ ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਹੋਈਆਂ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਵੀ ਸ਼ਾਮਲ ਸਨ। ਸੂਤਰਾਂ ਮੁਤਾਬਕ ਟੈਕਸੀ ਸਟੈਂਡ ਦੇ ਮਾਲਕ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ 50 ਲੱਖ ਰੁਪਏ ਦੀ ਮੰਗ ਕਰਨ ਵਾਲਾ ਇੱਕ ਫੋਨ ਆਇਆ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਸਾਬਾ ਗੋਬਿੰਦਗੜ੍ਹ ਵਜੋਂ ਦੱਸੀ। ਉਸ ਨੇ ਧਮਕੀ ਦਿੱਤੀ ਕਿ ਉਹ ਤੁਰੰਤ ਪੈਸਿਆਂ ਦਾ ਪ੍ਰਬੰਧ ਕਰੇ, ਨਹੀਂ ਤਾਂ ਉਸ ਦਾ ਹਾਲ ਸੈਕਟਰ 32 ਫਾਰਮੇਸੀ ਸਟੋਰ ‘ਤੇ ਹੋਈ ਫਾਇਰਿੰਗ ਵਰਗਾ ਹੋਵੇਗਾ ਅਤੇ ਉਹ ਬਚ ਨਹੀਂ ਸਕੇਗਾ। ਉਸ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਵਿੱਚ ਉਹ ਜਾਣਦਾ ਸੀ ਕਿ ਪੁਲਿਸ ਅਤੇ ਸਿਸਟਮ ਕਿਵੇਂ ਕੰਮ ਕਰਦੇ ਹਨ। ਇਨ੍ਹਾਂ ਬਦਮਾਸ਼ਾਂ ‘ਤੇ ਜਲੰਧਰ ਫਾਇਰਿੰਗ ਅਤੇ ਡੇਰਾਬੱਸੀ ਵਿੱਚ ਕਾਰ ਖੋਹਣ ਦੀ ਘਟਨਾ ਵਿੱਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਡੇਰਾਬੱਸੀ ਵਿੱਚ ਗੈਂਗਸਟਰ ਇੱਕ ਐਕਟਿਵਾ ‘ਤੇ ਪਹੁੰਚੇ ਪਰ ਅਪਰਾਧ ਨੂੰ ਅੰਜਾਮ ਦੇਣ ਵਿੱਚ ਅਸਫਲ ਰਹੇ। ਉਨ੍ਹਾਂ ਨੇ ਰਾਜਸਥਾਨ ਦੇ ਜੈਪੁਰ ਵਿੱਚ ਇੱਕ ਕਾਰ ਖੋਹਣ ਦੀ ਵੀ ਕੋਸ਼ਿਸ਼ ਕੀਤੀ।