ਜਲਾਲਾਬਾਦ ਪੁਲਿਸ ਦੀ ਗਣਤੰਤਰ ਦਿਵਸ ਨੂੰ ਲੈ ਕੇ ਚੌਕਸੀ/ ਡੀਸੀ ਤੇ ਐਸਐਸਪੀ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ

0
9

ਫਾਜਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 26 ਜਨਵਰੀ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਸਖਤ ਕੀਤੇ ਜਾ ਰਹੇ ਨੇ। ਇਸੇ ਤਹਿਤ ਡੀਸੀ ਅਤੇ ਐਸਐਸਪੀ ਵੱਲੋਂ ਜਲਾਲਾਬਾਦ ਦਾ ਦੌਰਾ ਕੀਤਾ ਗਿਆ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ। ਦੱਸਣਯੋਗ ਹੈ ਕਿ 26 ਜਨਵਰੀ ਨੂੰ ਫਾਜਿਲਕਾ ਵਿਖੇ ਗਵਰਨਰ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਇਸ ਨੂੰ ਲੈ ਕੇ ਪੁਲਿਸ ਦੇ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ ਜਿੱਥੇ ਸੁਰੱਖਿਆ ਦੇ ਮੱਦੇ ਨਜ਼ਰ ਥਾਂ ਥਾਂ ਤੇ ਨਾਕੇਬੰਦੀ ਕੀਤੀ ਜਾ ਰਹੀ ਹੈ ਉੱਥੇ ਹੀ ਨਾਈਟ ਡੋਮੀਨੈਂਸ ਵੀ ਵਧਾ ਦਿੱਤੀ ਗਈ ਹੈ। ਅੱਜ ਡੀਸੀ ਫਾਜ਼ਲ ਕਾ ਅਤੇ ਐਸਐਸਪੀ ਫਾਜ਼ਿਲਕਾ ਦੇ ਵੱਲੋਂ ਜਲਾਲਾਬਾਦ ਦਾ ਦੌਰਾ ਕੀਤਾ ਗਿਆ ਇਸ ਮੌਕੇ ਉਹਨਾਂ ਦੇ ਵੱਲੋਂ ਜਿੱਥੇ ਰੇਲਵੇ ਸਟੇਸ਼ਨ ਜਨਤਕ ਥਾਵਾਂ ਅਤੇ ਰੂਟ ਚੈੱਕ ਕੀਤੇ ਗਏ ਉੱਥੇ ਹੀ ਨਾਕੇਬੰਦੀਆਂ ਤੇ ਵੀ ਖੁਦ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਗੁਰਮੀਤ ਸਿੰਘ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਾਰਨ ਪੁਲਿਸ ਵੱਲੋਂ ਬੀਐਸਐਫ ਦੀ ਮਦਦ ਨਾਲ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਇਜਾਜਤ ਨਹੀਂ ਹੋਵੇਗੀ। ਉਨ੍ਹਾਂ ਜਨਤਾ ਤੋਂ ਵੀ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

LEAVE A REPLY

Please enter your comment!
Please enter your name here