ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼/ 1 ਕਿਲੋ 523 ਗ੍ਰਾਮ ਹੀਰੋਇਨ ਸਮੇਤ ਤਸਕਰ ਕਾਬੂ By admin - January 24, 2026 0 5 Facebook Twitter Pinterest WhatsApp ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੀ ਪੁਲਿਸ ਨੇ ਨਸ਼ਾ ਤਸ਼ਕਰੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕਰ ਕੇ ਇਕ ਸਖਸ ਨੂੰ 1 ਕਿੱਲੋ 523 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜਮ ਦੀ ਦਿਲਬਾਗ ਸਿੰਘ ਉਰਫ਼ ਬਾਗਾ, ਪੁੱਤਰ ਸੁਖਦੇਵ ਸਿੰਘ, ਵਾਸੀ ਰਾਜਤਾਲ ਵਜੋਂ ਹੋਈ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮੁਲਜਮ ਦੇ ਤਾਰ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਉਹ ਤਾਰ ਪਾਰੋਂ ਨਸ਼ੇ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਐਸਪੀ ਦਿਹਾਤੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦਿਲਬਾਗ ਸਿੰਘ ਉਰਫ਼ ਬਾਗਾ, ਪੁੱਤਰ ਸੁਖਦੇਵ ਸਿੰਘ, ਵਾਸੀ ਰਾਜਤਾਲ, ਜੋ ਕਿ ਤਾਰੋ ਪਾਰੋਂ ਹੀਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ ਚੌਕੀ ਇੰਚਾਰਜ ਰਾਜਾਤਾਲ ਤਾਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੀ ਗਈ ਜਗ੍ਹਾ ‘ਤੇ ਛਾਪਾ ਮਾਰਿਆ। ਛਾਪੇਮਾਰੀ ਦੌਰਾਨ ਪੁਲਿਸ ਨੇ ਦਿਲਬਾਗ ਸਿੰਘ ਨੂੰ ਹੀਰੋਇਨ ਸਮੇਤ ਕਾਬੂ ਕਰ ਲਿਆ। ਬਰਾਮਦ ਨਸ਼ੀਲੇ ਪਦਾਰਥ ਦਾ ਵਜ਼ਨ ਕਰਨ ‘ਤੇ 1 ਕਿਲੋ 523 ਗ੍ਰਾਮ ਹੀਰੋਇਨ ਨਿਕਲੀ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਤਾਰੋ ਪਾਰ ਤੋਂ ਨਸ਼ਾ ਮੰਗਵਾ ਕੇ ਇਲਾਕੇ ‘ਚ ਸਪਲਾਈ ਕਰਦਾ ਸੀ ਅਤੇ ਇਹ ਸਾਰਾ ਮਾਮਲਾ ਬੀਐਸਐਫ ਨਾਲ ਤਾਲਮੇਲ ਕਰਕੇ ਵੀ ਜਾਂਚਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ। 26-08-2025 ਨੂੰ ਵੀ ਉਸ ਖ਼ਿਲਾਫ਼ 9 ਗ੍ਰਾਮ ਨਸ਼ਾ ਬਰਾਮਦ ਹੋਣ ‘ਤੇ ਕੇਸ ਦਰਜ ਕੀਤਾ ਗਿਆ ਸੀ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਅੱਗੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਸ਼ਾ ਸਪਲਾਈ ਨੈਟਵਰਕ ਦੀ ਕੜੀ ਤੋਂ ਕੜੀ ਜੋੜੀ ਜਾ ਰਹੀ ਹੈ। ਡੀਐਸਪੀ ਯਾਦਵਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।