ਪੰਜਾਬ ਅੰਮ੍ਰਿਤਸਰ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਇਲਾਜ ਦੌਰਾਨ ਤੋੜਿਆ ਦਮ/ ਪਰਿਵਾਰ ਨੇ ਲਾਪ੍ਰਵਾਹੀ ਦੇ ਲਾਏ ਇਲਜ਼ਾਮ By admin - January 25, 2026 0 5 Facebook Twitter Pinterest WhatsApp ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿੱਚ ਮੋਟਰਸਾਈਕਲ ਹਾਦਸੇ ਦੌਰਾਨ ਜ਼ਖ਼ਮੀ ਹੋਏ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰ ਨੇ ਹਸਪਤਾਲ ਪ੍ਰਬੰਧਕਾਂ ਉਤੇ ਇਲਾਜ ਵਿਚ ਅਣਗਹਿਲੀ ਦੇ ਇਲਜਾਮ ਲਾਏ। ਪਰਿਵਾਰ ਦਾ ਇਲਜਾਮ ਹੈ ਕਿ ਨੌਜਵਾਨ ਨੂੰ 12 ਦਿਨ ਪਹਿਲਾਂ ਹਸਪਤਾਲ ਵਿਚ ਭਰਤੀ ਕਰਵਾਇਆ ਸੀ ਪਰ ਹਸਪਤਾਲ ਪ੍ਰਸ਼ਾਸਨ ਨੇ ਢੁਕਵਾਂ ਇਲਾਜ ਨਹੀਂ ਕੀਤਾ, ਜਿਸ ਦੇ ਚਲਦਿਆਂ ਉਸ ਦੀ ਜਾਨ ਚਲੇ ਗਈ ਐ। ਪਰਿਵਾਰ ਨੇ ਹਸਪਤਾਲ ਪ੍ਰਸ਼ਾਸ਼ਨ ਖਿਲਾਫ ਕਾਰਵਾਈ ਦੀ ਮੰਗ ਕੀਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।