ਬਟਾਲਾ ਵਿਖੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਮੈਰਾਥਾਨ/ 45 ਕਿਲੋਮੀਟਰ ਦੂਰ ਅੰਮ੍ਰਿਤਸਰ ਵਿਖੇ ਜਾ ਕੇ ਹੋਈ ਸਮਾਪਤੀ

0
8

ਬਟਾਲਾ ਸ਼ਹਿਰ ਤੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੈਰਾਥਾਨ ਦੌੜ ਦਾ ਆਯੋਜਨ ਕੀਤਾ ਗਿਆ। ਇਹ ਮੈਰਾਥਾਨ ਬਟਾਲਾ ਸ਼ਹਿਰ ਤੋਂ ਸ਼ੁਰੂ ਹੋ ਕੇ 45 ਕਿਲੋਮੀਟਰ ਦਾ ਪੈਡਾ ਤੈਅ ਕਰਨ ਬਾਅਦ ਗੁਰਦੁਆਰਾ ਸ਼ਹੀਦਾ ਸਾਹਿਬ ਅੰਮ੍ਰਿਤਸਰ ਵਿਖੇ ਜਾ ਕੇ ਸਮਾਪਤ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਨੌਜਵਾਨਾ ਅਤੇ ਵੱਖ-ਵੱਖ ਮਹਿਕਮੇ ਦੇ ਅਧਿਕਾਰੀਆਂ ਨੇ ਭਾਗ ਲਿਆ। ਵਾਹਿਗੁਰੂ ਸਾਈਕਲਿੰਗ ਕਲੱਬ ਵੱਲੋਂ ਕੱਢੀ ਗਈ ਇਸ ਮੈਰਾਥਾਨ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਵੱਲੋਂ ਮੋੜ ਕੇ ਖੇਡਾਂ ਨਾਲ ਜੋੜਣਾ ਸੀ। ਇਸ ਮੌਕੇ ਪ੍ਰਬੰਧਕਾਂ ਨੇ ਸਾਰਿਆਂ ਨੂੰ ਹਰ ਰੋਜ਼ ਗਰਾਊਂਡ ਵਿੱਚ ਜਾਂ ਜਿੰਮ ਵਿਚ ਜਾ ਕੇ ਪ੍ਰੈਕਟਿਸ ਕਰਨ ਦੀ ਅਪੀਲ ਕੀਤੀ ਤਾਂ ਜੋ ਸਰੀਰ ਤੰਦਰੁਸਤ ਰੱਖ ਕੇ ਮਾੜੇ ਕੰਮਾਂ ਤੋਂ ਮੋੜ ਕੇ ਚੰਗੇ ਪਾਸੇ ਲਾਇਆ ਜਾ ਸਕੇ।

LEAVE A REPLY

Please enter your comment!
Please enter your name here