ਪੰਜਾਬ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਮਨਕੀਰਤ ਔਲਖ/ ਆਪਣੇ ਨਵੇਂ ਗਾਣੇ ਦੀ ਸਫਲਤਾ ਲਾਈ ਕੀਤੀ ਅਰਦਾਸ By admin - January 26, 2026 0 4 Facebook Twitter Pinterest WhatsApp ਪੰਜਾਬੀ ਗਾਇਕ ਮਨਕੀਰਤ ਔਲਖ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਜਿੱਥੇ ਉਹਨਾਂ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਉੱਥੇ ਹੀ ਆਪਣੇ ਆਉਣ ਵਾਲੇ ਨਵੇਂ ਗਾਣੇ ਨੂੰ ਲੈ ਕੇ ਵੀ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਮੌਕੇ ਮਨਕੀਰਤ ਔਲਖ ਨੇ ਕਿਹਾ ਕਿ ਗੁਰੂ ਘਰ ਦੇ ਦਰਸ਼ਨ ਕਰਕੇ ਜੋ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਬਹੁਤ ਹੀ ਨਿਮਰਤਾ ਨਾਲ ਕਿਹਾ ਕਿ ਇਨਸਾਨ ਦੇ ਹੱਥ ਵਿੱਚ ਕੁਝ ਨਹੀਂ ਹੈ, ਸਭ ਕੁਝ ਉਹ ਪਰਮਾਤਮਾ ਆਪ ਹੀ ਕਰਵਾ ਰਿਹਾ ਹੈ। ਉਨ੍ਹਾਂ ਕਿਹਾ, “ਬਾਬੇ ਦੇ ਹੁਕਮ ਤੋਂ ਬਿਨਾਂ ਪੱਤਾ ਵੀ ਨਹੀਂ ਹਿਲ ਸਕਦਾ, ਅਸੀਂ ਜੋ ਵੀ ਕਾਰਜ ਕਰਦੇ ਹਾਂ, ਉਹ ਗੁਰੂ ਰਾਮਦਾਸ ਜੀ ਦੀ ਅਪਾਰ ਕਿਰਪਾ ਦਾ ਸਦਕਾ ਹੀ ਸੰਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਗਹਿਰੀ ਸੰਤੁਸ਼ਟੀ ਮਿਲੀ ਹੈ। ਆਪਣੇ ਕੰਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਉਹ ਆਪਣਾ ਨਵਾਂ ਗਾਣਾ ਰਿਲੀਜ਼ ਕਰਨ ਜਾ ਰਹੇ ਹਨ ਜਿਸ ਦੀ ਤਾਰੀਖ਼ ਜਲਦ ਹੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਸਾਰੀ ਟੀਮ ਇੱਕਜੁੱਟ ਹੋ ਗਈ ਹੈ ਅਤੇ ਉਹ ਭਵਿੱਖ ਵਿੱਚ ਕੁਝ ਬਹੁਤ ਵਧੀਆ ਅਤੇ ਅਰਥਪੂਰਨ ਪਲਾਨ ਕਰ ਰਹੇ ਹਨ। ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੇ ਮਹਾਨ ਵਾਕ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਗੁਰੂ ਸਾਹਿਬ ਦੇ ਭਾਣੇ ਵਿੱਚ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਨਮ ਦਿਹਾੜੇ ਦੀਆਂ ਖ਼ੁਸ਼ੀਆਂ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਉਹ ਆਪਣੀ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦੀ ਚੜ੍ਹਦੀ ਕਲਾ ਲਈ ਵੀ ਅਰਦਾਸ ਕੀਤੀ