ਸ਼ਹੀਦ ਫੌਜੀ ਦੀਆਂ ਅਸਥੀਆਂ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ/ ਪਰਿਵਾਰ ਦੇ ਨਾਲ ਸੈਂਕੜਾ ਇਲਾਕਾ ਨਿਵਾਸੀ ਰਹੇ ਮੌਜੂਦ

0
8

ਬੀਤੇ ਦਿਨੀਂ ਜੰਮੂ ਕਸ਼ਮੀਰ ਵਿਖੇ ਸ਼ਹੀਦ ਹੋਏ ਫੌਜੀ ਜਵਾਨ ਜੋਬਨਜੀਤ ਸਿੰਘ ਦੀਆਂ ਅਸਥੀਆਂ ਅੱਜ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਸੈਂਕੜਿਆਂ ਦੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ। ਰੂਪਨਗਰ ਨਾਲ ਸੰਬੰਧਿਤ ਫੌਜੀ ਜੋਬਨਜੀਤ ਸਿੰਘ ਦਾ ਬੀਤੇ ਕੱਲ੍ਹ ਜੱਦੀ ਪਿੰਡ ਵਿਖੇ ਸੰਸਕਾਰ ਕੀਤਾ ਗਿਆ ਸੀ।
ਦੱਸ ਦਈਏ ਕਿ 11 ਮਾਰਚ 2000 ਵਿੱਚ ਜਨਮੇ ਜੋਬਨਜੀਤ ਸਿੰਘ ਮਹਿਜ ਲਗਭਗ 25 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਉਸ ਦਾ ਅਗਲੇ ਮਹੀਨੇ ਫਰਵਰੀ ਵਿੱਚ ਵਿਆਹ ਹੋਣ ਵਾਲਾ ਸੀ।  ਇਸ ਅਚਾਨਕ ਵਾਪਰੇ ਹਾਦਸੇ ਤੋਂ ਬਾਅਦ ਜਿੱਥੇ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟਿਆ ਉੱਥੇ ਹੀ ਪੂਰੇ ਜ਼ਿਲ੍ਹਾ ਰੂਪਨਗਰ ਵਿਚ ਸੋਕ ਦੀ ਲਹਿਰ ਫੈਲੀ ਹੋਈ ਹੈ।

LEAVE A REPLY

Please enter your comment!
Please enter your name here