ਪੰਜਾਬ ਹੁਸ਼ਿਆਰਪੁਰ ਵਾਸੀਆਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫਾ/ ਸਲੇਰਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਲੋਕ ਅਰਪਨ By admin - January 26, 2026 0 11 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਸ਼ਿਆਰਪੁਰ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਵੱਲੋਂ 2 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਸਲੇਰਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਨੂੰ ਰਸਮੀ ਤੌਰ ‘ਤੇ ਲੋਕ ਅਰਪਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਕੁਦਰਤੀ ਸਰੋਤਾਂ ਦੀ ਕੋਈ ਕਮੀ ਨਹੀਂ ਹੈ। ਅਸੀਂ ਸੂਬੇ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹਾਂ। ਸਲੇਰਨ ਡੈਮ ਵਰਗੇ ਪ੍ਰੋਜੈਕਟ ਨਾ ਸਿਰਫ਼ ਸੈਲਾਨੀਆਂ ਨੂੰ ਖਿੱਚਣਗੇ, ਸਗੋਂ ਪੰਜਾਬ ਨੂੰ ਵਿਸ਼ਵ ਸੈਰ-ਸਪਾਟੇ ਦੇ ਨਕਸ਼ੇ ‘ਤੇ ਮਜ਼ਬੂਤੀ ਨਾਲ ਪੇਸ਼ ਕਰਨਗੇ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ ‘ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉਨ੍ਹਾਂ ਦੀ ਸਰਕਾਰ ਨੇ ਕਾਰਵਾਈ ਕਰਦਿਆਂ ਉਹੀ ਜਾਇਦਾਦਾਂ ਨੂੰ ਵਾਪਸ ਹਾਸਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅੱਜ ਅਸੀਂ ਸੂਬੇ ਵਿੱਚ ਸੈਰ-ਸਪਾਟਾ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਲਈ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਚੌਹਾਲ ਡੈਮ ਪ੍ਰੋਜੈਕਟ ਸਫ਼ਲਤਾਪੂਰਵਕ ਚੱਲ ਰਿਹਾ ਹੈ ਅਤੇ ਇਹ ਨਵੀਂ ਪਹਿਲ ਸੈਲਾਨੀਆਂ ਦੇ ਘੁੰਮਣ-ਫਿਰਨ ਲਈ ਇੱਕ ਹੋਰ ਆਕਰਸ਼ਕ ਸਥਾਨ ਉਪਲੱਬਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ ਲਗਭਗ 2.80 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ ਇਸ ਤੋਂ ਸਾਲਾਨਾ 18 ਲੱਖ ਰੁਪਏ ਤੋਂ ਵੱਧ ਮਾਲੀਆ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਪ੍ਰੋਜੈਕਟ ਅਧੀਨ ਪ੍ਰਦਾਨ ਕੀਤੀਆਂ ਗਈਆਂ ਸਹੂਲਤਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ 16,000 ਵਰਗ ਫੁੱਟ ਵਿੱਚ ਫੈਲਿਆ ਵਿਸ਼ੇਸ਼ ਖੇਡ ਮੈਦਾਨ ਬਣਾਇਆ ਗਿਆ ਹੈ, ਜਿਸ ਵਿੱਚ ਵੱਖ-ਵੱਖ ਤਰ੍ਹਾਂ ਦੇ ਝੂਲੇ ਅਤੇ ਹੋਰ ਮਨੋਰੰਜਨ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੈਲਾਨੀਆਂ ਦੇ ਰਹਿਣ ਲਈ ਚਾਰ ਈਕੋ ਹੱਟਸ ਅਤੇ 80 ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਕੈਫੇਟੇਰੀਆ ਵੀ ਬਣਾਇਆ ਗਿਆ ਹੈ।