ਫਤਹਿਗੜ੍ਹ ਚੂੜੀਆਂ ’ਚ ਨੌਜਵਾਨ ਦੀ ਨਸ਼ੇ ਕਾਰਨ ਮੌਤ/ ਪਰਿਵਾਰ ਨੇ ਨਸ਼ਿਆਂ ਖਿਲਾਫ ਮੰਗੀ ਕਾਰਵਾਈ

0
4

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਸਖਤੀ ਦੇ ਬਾਵਜੂਦ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਤਾਜ਼ਾ ਮਾਮਲਾ ਗੁਰਦਾਸਪੁਰ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 18 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਵਿਸ਼ਾਲ ਮਸੀਹ ਵਜੋਂ ਹੋਈ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਨਸ਼ੇ ਦਾ ਆਦੀ ਸੀ, ਜਿਸ ਦ ਇਲਾਜ ਵੀ ਚੱਲ ਰਿਹਾ ਸੀ। ਬੀਤੇ ਦਿਨ ਉਸ ਦੀ ਨਸ਼ਾ ਕਰਨ ਬਾਅਦ ਤਬੀਅਦ ਵਿਗੜ ਨਾਲ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਇਲਾਕੇ ਅੰਦਰ ਸ਼ਰੇਆਮ ਨਸ਼ੇ ਵਿੱਕਣ ਦਾ ਇਲਜਾਮ ਲਾਉਂਦਿਆਂ ਸਰਕਾਰ ਤੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਮੰਗੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ।
ਮ੍ਰਿਤਕ ਦੀ ਮਾਂ ਪੰਮੀ­ ਭੈਣ ਰੇਨੂੰ, ਪਿਤਾ ਮਨੋਹਰੀ ਮਸੀਹ ਅਤੇ ਮੁਹੱਲਾ ਵਾਸੀਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਲੜਕੇ ਦੀ ਮੌਤ ਨਸ਼ੇ ਕਾਰਨ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨਾਂ ਦੇ ਤਿੰਨ ਬੇਟੇ ਹਨ ਅਤੇ ਤਿੰਨੇ ਹੀ ਨਸ਼ਾ ਕਰਦੇ ਸਨ ਅਤੇ ਉਨਾਂ ’ਚੋਂ ਵਿਸ਼ਾਲ ਮਸੀਹ ਦੀ ਜ਼ਿਆਦਾ ਨਸ਼ਾ ਕਰਨ ਨਾਲ ਤਬੀਅਤ ਵਿਗੜ ਗਈ। ਮਾਲੀ ਹਾਲਤ ਠੀਕ ਨਾ ਹੋਣ ਕਾਰਨ ਉਸ ਦਾ ਇਲਾਜ ਨਹੀਂ ਕਰਵਾ ਸਕੇ। ਮੁਹੱਲਾ ਵਾਸੀਆਂ ਨੇ ਪੈਸੇ ਇਕੱਠੇ ਕਰਕੇ ਹਸਪਤਾਲ ਦਾਖਲ ਵੀ ਕਰਵਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਪਰਿਵਾਰਕ ਮੈਂਬਰਾਂ ਨੇ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੀ ਗੁਹਾਰ ਲਗਾਈ ਜੋ ਸ਼ਰੇਆਮ ਨਸ਼ਾ ਵੇਚ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਬੰਦ ਹੋਣਾ ਚਾਹੀਦਾ ਹੈ ਅਗਰ ਨਸ਼ਾ ਬੰਦ ਨਾ ਹੋਇਆ ਤਾਂ ਜਵਾਨੀ ਬਰਬਾਦ ਹੋ ਜਾਵੇਗੀ। ਮੁਹੱਲਾ ਵਾਸੀਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕਰਦੇ ਹੋਏ ਕਿਹਾ ਕਿ ਫਤਿਹਗੜ ਚੂੜੀਆਂ’ਚ ਨਸ਼ਾ ਛੁਡਾਓ ਸੈਂਟਰ ਖੁੱਲ੍ਹਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ’ਚੋਂ ਬਚਾਇਆ ਜਾ ਸਕੇ। ਇਸ ਸਬੰਧੀ ਫਤਿਹਗੜ ਚੂੜੀਆਂ ਦੇ ਐਸਐਚਓ ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪਰਿਵਾਰ ਵੱਲੋਂ ਨੌਜਵਾਨ ਦੀ ਮੌਤ ਬਾਰੇ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਕਰ ਕਹੀ ਹੈ ਅਤੇ ਨਸ਼ਾ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ।

LEAVE A REPLY

Please enter your comment!
Please enter your name here