ਪੰਜਾਬ ਖਮਾਣੋਂ ’ਚ 19 ਸਾਲਾ ਨੌਜਵਾਨ ਦਾ ਕਤਲ/ ਸਾਥੀਆਂ ਨੇ ਕਿਰਚਾਂ ਨਾਲ ਕੀਤਾ ਹਮਲਾ/ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮਾਨਵਿੰਦਰ ਸਿੰਘ By admin - January 27, 2026 0 4 Facebook Twitter Pinterest WhatsApp ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ 19 ਸਾਲਾ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ ਕਿਰਚਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਮਾਨਵਿੰਦਰ ਸਿੰਘ ਦੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਪਰਿਵਾਰ ਨੇ ਦੋਸ਼ੀਆਂ ਖਿਲਾਫ ਕਾਰਵਾਈ ਮੰਗੀ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮਾਨਵਿੰਦਰ ਸਿੰਘ ਖਮਾਣੋਂ ਦੇ ਨਿੱਜੀ ਸਕੂਲ ’ਚ ਪੜ੍ਹਦਾ ਸੀ, ਜਿੱਥੇ ਉਸ ਦੇ ਸਾਥੀਆਂ ਨੇ ਮਾਮੂਲੀ ਤਕਰਾਰ ਤੋਂ ਬਾਅਦ ਉਸ ਤੇ ਕਿਰਚਾਂ ਨਾਲ ਹਮਲਾ ਕੇ ਮੌਤ ਤੇ ਘਾਟ ਉਤਾਰ ਦਿੱਤਾ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਾਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਖੰਨਾ ਰੋਡ ਉਤੇ ਖੜਾ ਸੀ ਜਿਵੇਂ ਹੀ ਉਨ੍ਹਾਂ ਨੂੰ ਰੌਲਾ ਪੈਣ ਦੀ ਆਵਾਜ਼ ਸੁਣੀ ਤਾਂ ਉਹ ਘਟਨਾ ਸਥਾਨ ਤੇ ਪਹੁੰਚਿਆ ਜਿੱਥੇ ਉਸ ਦੇ ਭਤੀਜੇ ਨੂੰ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਮੌਕੇ ਉਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ। ਉਧਰ ਭਾਵੇਂ ਥਾਣਾ ਖਮਾਣੋ ਦੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਘਟਨਾ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਪੁਲਿਸ ਨੇ ਮਾਨਵਿੰਦਰ ਸਿੰਘ ਨੂੰ ਕਤਲ ਕਰਨ ਵਾਲੇ ਨੌਜਵਾਨਾਂ ਖਿਲਾਫ਼ ਬਿਆਨ ਦਰਜ ਕਰ ਕੇ ਮਾਮਲਾ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।