ਪੰਜਾਬ ਅਕਾਲੀ ਦਲ ਨੇ ਰਾਜਧਾਨੀ ਮਸਲੇ ’ਤੇ ਘੇਰੀ ਸਰਕਾਰ/ ਮੁੱਖ ਮੰਤਰੀ ਦੇ ਬਿਆਨ ਦੇ ਹਵਾਲੇ ਨਾਲ ਚੁੱਕੇ ਸਵਾਲ/ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਉਣ ਦੇ ਲਾਏ ਇਲਜ਼ਾਮ By admin - January 27, 2026 0 4 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਮਾਨ ਦੇ ਰਾਜਧਾਨੀ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ 26 ਜਨਵਰੀ ਮੌਕੇ ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖੁਦ ਚੰਡੀਗੜ੍ਹ ਉਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਇਆ ਅਤੇ ਹੁਣ ਖੁਦ ਹੀ ਇਸ ਉਤੇ ਪੰਜਾਬ ਹੱਕ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੇ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਮੰਗ ਕੇ ਪੰਜਾਬ ਦੇ ਅਧਿਕਾਰ ਨੂੰ ਖੋਰਾ ਲਾਇਆ ਅਤੇ ਹੁਣ ਹਾਈ ਕੋਰਟ ਬਾਰੇ ਵੀ ਅਜਿਹੀ ਬਿਆਨ ਦਿੱਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਖੁਦ ਨੂੰ ਇਮਾਨਦਾਰ ਦੱਸਦੀ ਸਰਕਾਰ ਦੇ ਰਾਜ ਵਿਚ ਭ੍ਰਿਸ਼ਟਾਚਾਰ ਜੋਰਾਂ ਤੇ ਹੈ ਪਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।