ਪੰਜਾਬ ਪਟਿਆਲਾ ’ਚ ਬੈਂਕ ਯੂਨੀਅਨ ਦਾ ਪ੍ਰਦਰਸ਼ਨ/ ਸ਼ੇਰਾਵਾਲਾ ਗੇਟ ਵਿਖੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ By admin - January 27, 2026 0 3 Facebook Twitter Pinterest WhatsApp ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਵੱਲੋਂ ਅੱਜ ਪਟਿਆਲਾ ਦੇ ਸ਼ੇਰਾ ਵਾਲਾ ਗੇਟ ਵਿਖੇ ਧਰਨਾ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਬੈਂਕ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿਸਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਯੂਨੀਅਨ ਆਗੂ ਰਾਜੀਵ ਸਰਹਿੰਦੀ ਨੇ ਕਿਹਾ ਕੇ ਹਫ਼ਤੇ ਵਿਚ 5 ਦਿਨ ਕੰਮ ਦੀ ਮੰਗ ਸਮੇਤ ਬਹੁਤ ਸਾਰੀਆਂ ਮੰਗਾਂ ਕਾਫੀ ਸਮੇਂ ਤੋਂ ਲਟਕ ਰਹੀਆਂ ਨੇ, ਜਿਸ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਧਰਨਾ ਲਗਾਉਣਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਰਚ 2024 ਵਿੱਚ ਤਨਖਾਹ ਸੋਧ ਵਿਚਾਰ ਵਟਾਂਦਰਾ ਦੌਰਾਨ ਇੰਡੀਅਨ ਬੈਂਕਸ ਐਸੋਸੀਏਸ਼ਨ ਅਤੇ ਯੂਐਫਵੀਯੂ ਵਿਚਕਾਰ ਸਿਧਾਂਤਕ ਤੌਰ ਤੇ ਸਹਿਮਤੀ ਬਣੀ ਗਈ ਸੀ ਪਰ ਰਸਮੀ ਤੌਰ ’ਤੇ ਨੋਟੀਫਿਕੇਸ਼ਨ ਵਿਚ ਕਾਫੀ ਦੇਰੀ ਹੋ ਗਈ ਹੈ। ਉਨ੍ਹਾਂ ਕਿਹਾ ਕੇ ਪਿਛਲੇ 21 ਮਹੀਨਿਆਂ ਤੋਂ ਅਸੀਂ ਇਤਜਾਰ ਕਰ ਰਹੇ ਸੀ ਕਿ ਸਰਕਾਰ ਇਸ ਨੂੰ ਲਾਗੂ ਕਰੇਗੀ ਪਰ ਇਹਨਾਂ ਲੰਬਾ ਸਮਾਂ ਬੀਤਣ ਤੋਂ ਬਾਅਦ ਵੀ ਜਦੋਂ ਸਰਕਾਰ ਨੇ ਇਹ ਲਾਗੂ ਨਹੀਂ ਕੀਤਾ ਤਾਂ ਮਜਬੂਰਨ ਪੂਰੇ ਦੇਸ਼ ਭਰ ਵਿੱਚ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ 8 ਲੱਖ ਮੁਲਾਜ਼ਮਾਂ ਨੇ ਇਕ ਦਿਨ ਦੀ ਹੜਤਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮਸਲਾ ਛੇਤੀ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।