ਕਾਂਗਰਸ ਦਾ SYL ਨੂੰ ਲੈ ਕੇ ਸਰਕਾਰ ’ਤੇ ਹਮਲਾ/ ਮਾਮਲਾ ਅਧਿਕਾਰੀਆਂ ’ਤੇ ਛੱਡਣ ’ਤੇ ਚੁੱਕੇ ਸਵਾਲ

0
4

ਪੰਜਾਬ ਕਾਂਗਰਸ ਦੇ ਸੀਨੀਅਰ ਬੁਲਾਰਾ ਜਸਕਰਨ ਕਾਹਲੋਂ ਨੇ ਐਸਵਾਈਐਲ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਾਂਗਰਸੀ ਬੁਲਾਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਮੀਟਿੰਗ ਨੂੰ ਸੁਖਾਵਾ ਕਹਿੰਦਿਆਂ ਅਗਲੀਆਂ ਮੀਟਿੰਗ ਅਧਿਕਾਰੀਆਂ ਵੱਲੋਂ ਕਰਨ ਦੀ ਗੱਲ ਕਹੀ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਨਾਲ ਜੁੜਿਆ ਅਤੀ-ਸੰਵੇਦਨਸ਼ੀਲ ਮੁੱਦਾ ਹੈ, ਇਸ ਲਈ ਮੁੱਖ ਮੰਤਰੀ ਨੂੰ ਮੀਟਿੰਗਾਂ ਦੀ ਜ਼ਿੰਮੇਵਾਰੀ ਅਧਿਕਾਰੀਆਂ ਹਵਾਲੇ ਕਰਨ ਦੀ ਥਾਂ ਖੁਦ ਕਮਾਨ ਸੰਭਾਲਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਤੇ ਸਿਆਸੀ ਕੱਟਾਸ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਕੀ ਮਸਲੇ ਸੰਭਾਲਣ ਲਈ ਦਿੱਲੀ ਵਾਲੇ ਮੌਜੂਦ ਨੇ ਅਤੇ ਮੁੱਖ ਮੰਤਰੀ ਨੂੰ ਪੰਜਾਬ ਦੇ ਅਤੀ ਸੰਵੇਦਨਸ਼ੀਲ ਮੁੱਦੇ ਉਤੇ ਧਿਆਨ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here