ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਵਰ੍ਹੇ ਚੰਨੀ/ ਪਾਣੀ ਦੀਆਂ ਟੈਂਕੀਆਂ ਦੇ ਬਿੱਲ ਭੇਜਣ ਦੀ ਸਖਤ ਨਿੰਦਾ/ ਪੰਚਾਇਤਾਂ ਨੂੰ ਬਿੱਲ ਨਾ ਭਰਨ ਦੀ ਅਪੀਲ

0
4

ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਪਿੰਡਾਂ ਦੀਆਂ ਪਾਣੀ ਦੀਆਂ ਟੈਂਕੀਆਂ ਉਤੇ ਬਿੱਲ ਲਾਉਣ ਲਈ ਸਰਕਾਰ ਨੂੰ ਘੇਰਿਆ ਹੈ। ਜਲੰਧਰ ਵਿਖੇ ਮੀਡੀਆ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਪਾਣੀ ਦੀਆਂ ਟੈਂਕੀਆਂ ਦੇ ਬਿੱਲ ਮੁਆਫ ਕੀਤੇ ਗਏ ਸੀ ਪਰ ਮੌਜੂਦਾ ਸਰਕਾਰ ਨੇ ਇਹ ਬਿੱਲ ਮੁੜ ਚਾਲੂ ਕਰ ਕੇ ਪੰਚਾਇਤਾਂ ਨੂੰ ਬਿੱਲ ਤਾਰਨ ਦੇ ਫੁਰਮਾਨ ਜਾਰੀ ਕਰ ਦਿੱਤੇ ਨੇ ਜੋ ਲੋਕਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨਾਲ ਇਹ ਧੱਕਾ ਨਹੀਂ ਹੋਣ ਦੇਣਗੇ ਅਤੇ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਵੀ ਇਹ ਬਿੱਲ ਨਾ ਭਰਨ ਦੀ ਅਪੀਲ ਕੀਤੀ ਹੈ।

 

LEAVE A REPLY

Please enter your comment!
Please enter your name here