ਸੰਗਰੂਰ ਦੇ ਪਿੰਡਾਂ ਅੰਦਰ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ/ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ ਸੰਬੋਧਨ/ ਕਿਹਾ, ਪਿਛਲੀਆਂ ਸਰਕਾਰਾਂ ਦੇ ਕੋਹੜ ਨੂੰ ਹਰ ਹੀਲੇ ਕਰਾਂਗੇ ਖ਼ਤਮ

0
7

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁਟ ਕੀਤਾ ਜਾ ਰਿਹਾ ਐ। ਇਸੇ ਤਹਿਤ ਅੱਜ ਲਹਿਰਾਗਾਗਾ ਦੇ ਪਿੰਡਾਂ ਅੰਦਰ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਬਾਰੇ ਲਾਮਬਾਦ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਦਾ ਸੰਕਲਪ ਲਿਆ ਐ, ਜਿਸ ਦੇ ਤਹਿਤ ਪਿੰਡਾਂ ਅੰਦਰ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬਾਦ ਕੀਤਾ ਜਾ  ਰਿਹਾ ਐ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਰੂਪੀ ਕੋਹੜ ਨੂੰ ਪ੍ਰਚੱਲਤ ਕੀਤਾ ਸੀ, ਜਿਸ ਦੀਆਂ ਜੜ੍ਹਾਂ ਪੁੱਟਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਐ ਅਤੇ ਛੇਤੀ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਯਾਤਰਾ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਨਸ਼ਿਆਂ ਦੇ ਖਾਤਮੇ ਹਿਤ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ। ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਸੇ ਤਹਿਤ ਅੱਜ ਪਿੰਡ ਰਾਮਪੁਰਾ ਜਵਾਹਰ ਵਾਲਾ ਗੋਬਿੰਦਪੁਰਾ ਜਵਾਹਰ ਵਾਲਾ ਅਤੇ ਵਾਰਡ ਨੰਬਰ 6 ਲਹਿਰਾ ਗਾਗਾ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 86 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ, ਅਤੇ 75 ਤਸਕਰਾਂ ਨੂੰ ਐਨਕਾਊਂਟਰ ਜ਼ਰੀਏ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਖਤ ਸੁਨੇਹਾ ਐ ਕਿ ਨਸ਼ਾ ਤਸਕਰਾਂ ਨੂੰ ਜਾਂ ਤਾਂ ਨਸ਼ੇ ਛੱਡਣੇ ਪੈਣਗੇ, ਜਾਂ ਪੰਜਾਬ ਵਿਚੋਂ ਬਾਹਰ ਜਾਣਾ ਪਵੇਗਾ।

LEAVE A REPLY

Please enter your comment!
Please enter your name here