ਡੇਰਾ ਬਾਬਾ ਨਾਨਕ ’ਚ ਮੈਡੀਕਲ ਸਟੋਰ ਮਾਲਕ ਦਾ ਕਤਲ/ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

0
3

ਗੁਰਦਾਸਪੁਰ ਅਧੀਨ ਆਉਂਦੇ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਸਵੇਰਸਾਰ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਮਸ਼ਹੂਰ ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਖਬਰਾਂ ਮੁਤਾਬਕ ਘਟਨਾ ਵੇਲੇ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਬੀਰ ਸਿੰਘ ਬੇਦੀ ਰੋਜ਼ਾਨਾ ਵਾਂਗ ਸਵੇਰੇ 8 ਵਜੇ ਆਪਣਾ ਮੈਡੀਕਲ ਸਟੋਰ ਖੋਲ੍ਹ ਰਹੇ ਸਨ ਕਿ ਪਹਿਲਾਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।  ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖਬਰਾਂ ਮੁਤਾਬਕ ਗੋਲੀਆਂ ਰਣਬੀਰ ਸਿੰਘ ਦੇ ਸਿਰ ਵਿਚ ਲੱਗੀਆਂ, ਜਿਸ ਕਾਰਨ ਉਹ ਖੂਨ ਨਾਲ ਲੱਥਪਥ ਹੋ ਕੇ ਜ਼ਮੀਨ “ਤੇ ਡਿੱਗ ਗਿਆ। ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿਚ ਹੀ ਉਸ ਨੇ ਦਮ ਤੋੜ ਦਿੱਤਾ। ਖਬਰਾਂ ਮੁਤਾਬਕ ਕੁਝ ਮਹੀਨੇ ਪਹਿਲਾਂ ਵੀ ਰਣਬੀਰ ਸਿੰਘ ’ਤੇ ਫਿਰੌਤੀ ਨੂੰ ਲੈ ਕੇ ਗੋਲੀਆਂ ਚੱਲੀਆਂ ਸਨ।  ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here