ਪੰਜਾਬ ਹੁਸ਼ਿਆਰਪੁਰ ’ਚ ਸਾਬਕਾ ਮੰਤਰੀ ਦੇ ਘਰ ਈਡੀ ਦੀ ਰੇਡ/ ਸਾਬਕਾ ਮੰਤਰੀ ਸੁੰਦਰ ਸਿਆਮ ਅਰੋੜਾ ਦੇ ਘਰ ਦੀ ਤਲਾਸ਼ੀ By admin - January 28, 2026 0 9 Facebook Twitter Pinterest WhatsApp ਈਡੀ ਅਤੇ ਆਮਦਨ ਕਰ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰਸਾਰ ਹੁਸ਼ਿਆਰਪੁਰ ਵਿਖੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਿਆਮ ਅਰੋੜਾ ਦੇ ਘਰ ‘ਤੇ ਛਾਪਾ ਮਾਰਿਆ। ਇਸ ਤੋਂ ਪਹਿਲਾਂ, ਵਿਜੀਲੈਂਸ ਵਿਭਾਗ ਨੇ ਸੁੰਦਰ ਸ਼ਿਆਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਮਾਰਿਆ ਸੀ, ਅਤੇ ਬਾਅਦ ਵਿੱਚ, ਵਿਜੀਲੈਂਸ ਵਿਭਾਗ ਨੇ ਦੋਹਰੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ। ਅੱਜ ਦੀ ਈਡੀ ਦੀ ਛਾਪੇਮਾਰੀ ਪੰਜਾਬ ਦੇ ਉਦਯੋਗ ਮੰਤਰੀ ਵਜੋਂ ਸੇਵਾ ਨਿਭਾਉਂਦੇ ਹੋਏ ਕੁਝ ਨਿੱਜੀ ਕੰਪਨੀਆਂ ਦੁਆਰਾ ਕੀਤੇ ਗਏ ਫੈਸਲਿਆਂ ਰਾਹੀਂ ਵੱਡੀ ਰਕਮ ਦੇ ਕਥਿਤ ਗਬਨ ਦੇ ਸਬੰਧ ਵਿੱਚ ਕੀਤੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਈ. ਡੀ. ਦੇ ਅਧਿਕਾਰੀ ਭਾਰੀ ਸੁਰੱਖਿਆ ਬਲਾਂ ਦੇ ਨਾਲ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ।ਟੀਮ ਦੇ ਨਾਲ ਆਏ ਅਧਿਕਾਰੀਆਂ ਨੇ ਘਰ ਦੇ ਸਾਰੇ ਪ੍ਰਵੇਸ਼ ਦੁਆਰਾਂ ਨੂੰ ਬੰਦ ਕਰ ਦਿੱਤਾ ਹੈ ਅਤੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਸੀ। ਖਬਰਾਂ ਮੁਤਾਬਕ ਸਾਬਕਾ ਮੰਤਰੀ ਖਿਲਾਫ ਵਿਜੀਲੈਂਸ ਕਾਰਵਾਈ ਪਹਿਲਾਂ ਵੀ ਹੋਈ ਸੀ ਅਤੇ ਹੁਣ ਇਸ ਮਾਮਲੇ ਵਿਚ ਈਡੀ ਦੇ ਦਾਖਲੇ ਨੇ ਜਾਂਚ ਦੇ ਘੇਰੇ ਨੂੰ ਹੋਰ ਮੋਕਲਾ ਕਰ ਦਿੱਤਾ ਹੈ। ਉਨ੍ਹਾਂ ‘ਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹਿੰਦੇ ਹੋਏ ਅਹੁਦੇ ਦੀ ਦੁਰਵਰਤੋਂ ਕਰ ਕੇ ਮਨਪਸੰਦ ਕੰਪਨੀਆਂ ਨੂੰ ਲਾਭ ਪਹੁੰਚਾਉਣ ਦੇ ਇਲਜਾਮ ਹਨ। ਇਸ ਦੇ ਇਲਾਵਾ ਉਨ੍ਹਾਂ ਨੂੰ ਇਕ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਵੀ ਫੜਿਆ ਗਿਆ ਸੀ। ਆਮਦਨ ਕਰ ਵਿਭਾਗ ਹੁਣ ਉਨ੍ਹਾਂ ਦੇ ਵਿੱਤੀ ਲੈਣ-ਦੇਣ ਅਤੇ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਵਿੱਚ ਅੰਤਰ ਨੂੰ ਖੰਗਾਲ ਰਿਹਾ ਹੈ ਅਤੇ ਜੇਕਰ ਛਾਪੇਮਾਰੀ ਦੌਰਾਨ ਏਜੰਸੀਆਂ ਹੱਥ ਸਬੂਤ ਹੱਥ ਲੱਗਦੇ ਹਨ ਤਾਂ ਸਾਬਕਾ ਮੰਤਰੀ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਨੇ।