ਜਲੰਧਰ ਦੇ ਡੇਰਾ ਸੱਚਖੰਡ ਬੱਲਾ ਆਉਣਗੇ ਪੀਐਮ ਮੋਦੀ/ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਨੇ ਸਾਂਝਾ ਕੀਤੀ ਜਾਣਕਾਰੀ

0
6

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪੰਜਾਬ ਫੇਰੀ ਦੌਰਾਨ ਜਲੰਧੜ ਦੇ ਡੇਰਾ ਸੱਚਖੰਡ ਬੱਲਾ ਵਿਖੇ ਵੀ ਨਤਮਸਤਕ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆਂ ਨੇ ਪ੍ਰਧਾਨ ਮੰਤਰੀ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਮੱਥਾ ਟੇਕਣ ਲਈ ਜਲੰਧਰ ਦੇ ਡੇਰਾ ਸੱਚਖੰਡ ਬੱਲਾ ਵਿਖੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਜਲੰਧਰ ਵਾਸੀਆਂ ਲਈ ਮਾਣ ਵਾਲੀ ਗੱਲ ਹੈ।  ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਹ ਪੈਸਾ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਰੋਕੇ ਗਏ ਸਨ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ।  ਇਸੇ ਦਿਨ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੈ, ਜਿਸ ਦੇ ਚਲਦਿਆਂ ਉਹ ਪੰਜਾਬ ਦੀ ਆਪਣੀ ਫੇਰੀ ਦੌਰਾਨ ਡੇਰੇ ਵਿਖੇ ਮੱਥਾ ਟੇਕਣਗੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਧਾਰਮਿਕ ਸਥਾਨਾਂ ਦੇ ਦੌਰੇ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ, ਉਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ‘ਤੇ ਗੁਰਦੁਆਰਾ ਸਾਹਿਬ ਗਏ ਸਨ। ਇਸ ਤੋਂ ਪਹਿਲਾਂ, ਉਹ ਕੁੰਭ ਇਸ਼ਨਾਨ ਲਈ ਪ੍ਰਯਾਗਰਾਜ ਗਏ ਸਨ। ਇਸੇ ਤਰ੍ਹਾਂ, ਉਹ ਹੁਣ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਮੌਕੇ ‘ਤੇ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣ ਲਈ ਆ ਰਹੇ ਹਨ।

LEAVE A REPLY

Please enter your comment!
Please enter your name here