ਪੰਜਾਬ ਕਪੂਰਥਲਾ ਪੁਲਿਸ ਵੱਲੋਂ ਕਤਲ ਦਾ ਮੁਲਜ਼ਮ ਕਾਬੂ/ ਮਥੂਰਾ ਤੋਂ ਗ੍ਰਿਫਤਾਰ ਕਰ ਕੇ ਅਦਾਲਤ ’ਚ ਪੇਸ਼/ ਅਦਾਲਤ ਨੇ ਚਾਰ ਦਿਨ ਦੇ ਰਿਮਾਂਡ ’ਤੇ ਭੇਜਿਆ By admin - January 29, 2026 0 2 Facebook Twitter Pinterest WhatsApp ਕਪੂਰਥਲਾ ਪੁਲਿਸ ਨੇ ਨੌਜਵਾਨ ਦੇ ਕਤਲ ਮਾਮਲੇ ਦੇ ਮੁਲਜ਼ਮ ਨੂੰ ਮਥੂਰਾ ਤੋਂ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮੁਲਜਮ ਦੀ ਪਛਾਣ ਕ੍ਰਿਸ਼ਨ ਵਜੋਂ ਹੋਈ ਹੈ, ਜਿਸ ਨੇ ਦੋਪਹੀਆਂ ਵਾਹਨਾਂ ਦੇ ਸ਼ੋਅਰੂਮ ਵਿਚ ਇਕ ਸੇਲਜਮੈਨ ਦਾ ਕਤਲ ਕੀਤਾ ਸੀ। ਉਸ ਨੇ ਇਹ ਕਤਲ ਰੰਜ਼ਿਸ਼ ਤਹਿਤ ਕੀਤਾ ਸੀ। ਘਟਨਾ ਅੰਜ਼ਾਮ ਦੇਣ ਤੋਂ ਬਾਅਦ ਉਹ ਮਥੂਰਾ ਫਰਾਰ ਹੋ ਗਿਆ ਸੀ। ਪੁਲਿਸ ਨੇ ਕਤਲ ਦੀ ਜਾਂਚ ਦੌਰਾਨ ਮੁਲਜਮ ਨੂੰ ਟਰੇਸ ਕਰ ਕੇ ਮਥੂਰਾ ਤੋਂ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਇਸ ਦੇ ਦੋ ਸਾਥੀ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਘਟਨਾ ਕਪੂਰਥਲਾ ਚੌਕ ਸਪੋਰਟਸ ਕਾਲਜ ਨੇੜੇ ਦੋਪਹੀਆ ਵਾਹਨ ਸ਼ੋਅਰੂਮ ਦੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕ੍ਰਿਸ਼ਨ ਦਾ ਸ਼ੋਅਰੂਮ ਦੇ ਰਿਸੈਪਸ਼ਨ ਕਾਊਂਟਰ ‘ਤੇ ਬੈਠਣ ਨੂੰ ਲੈ ਕੇ ਮ੍ਰਿਤਕ ਜਗਦੀਪ ਸਿੰਘ ਨਾਲ ਬਹਿਸ ਹੋਈ ਸੀ, ਜਿਸ ਦੀ ਰੰਜ਼ਿਸ਼ ਤਹਿਤ ਉਸ ਨੇ ਰਾਤ ਛੁੱਟੀ ਮਿਲਣ ਤੋਂ ਬਾਅਦ ਆਪਣੇ ਦੋ ਸਾਥੀਆਂ ਨੂੰ ਨਾਲ ਲੈ ਕੇ ਜਗਦੀਪ ਸਿੰਘ ‘ਤੇ ਹਮਲਾ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ 27 ਦਿਨਾਂ ਦੇ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ। ਹਮਲੇ ਤੋਂ ਬਾਅਦ ਕ੍ਰਿਸ਼ਨ ਪੁਲਿਸ ਤੋਂ ਬਚਣ ਲਈ ਮਥੁਰਾ ਭੱਜ ਗਿਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਪੁਲਿਸ ਮਥੁਰਾ ਪਹੁੰਚੀ, ਪਰ ਦੋਸ਼ੀ ਨੇ ਪਤਾ ਲੱਗਣ ਤੋਂ ਬਚਣ ਲਈ ਆਪਣਾ ਮੋਬਾਈਲ ਫੋਨ ਬੰਦ ਕਰ ਦਿੱਤਾ ਸੀ। ਪੁਲਿਸ ਟੀਮ ਨੂੰ ਸੂਚਨਾ ਮਿਲੀ ਕਿ ਕ੍ਰਿਸ਼ਨ ਵਕੀਲਾਂ ਨੂੰ ਮਿਲਣ ਜਾ ਰਿਹਾ ਹੈ, ਇਸ ਲਈ ਉਨ੍ਹਾਂ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਫੜ ਲਿਆ। ਏਸੀਪੀ ਉੱਤਰੀ ਪੰਕਜ ਨੇ ਦੱਸਿਆ ਕਿ ਉਨ੍ਹਾਂ ਨੇ ਮੌਤ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਤੋਂ ਰਿਮਾਂਡ ‘ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।