ਸ਼ਹਿਰਾਂਪੰਜਾਬਲੁਧਿਆਣਾ ਖੰਨਾ ਪੁਲਿਸ ਵੱਲੋਂ ਫਿਰੌਤੀ ਮਾਮਲੇ ’ਚ ਪੰਜ ਗ੍ਰਿਫਤਾਰ/ ਕੱਪੜਾ ਵਪਾਰੀ ਤੋਂ ਮੰਗੇ ਸੀ 5 ਕਰੋੜ By admin - January 29, 2026 0 6 Facebook Twitter Pinterest WhatsApp ਖੰਨਾ ਪੁਲਿਸ ਨੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਤੇ ਘਰ ਉਤੇ ਗੋਲੀਆਂ ਚਲਾਉਣ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੇ ਕੱਪੜਾ ਵਪਾਰੀ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ ਅਤੇ ਗੱਲ ਮੰਨ ਮੰਨਣ ਤੇ ਘਰ ਉਤੇ ਫਾਇਰਿੰਗ ਕੀਤੀ ਸੀ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਪੰਜ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਡਾਕਟਰ ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਆਸ਼ੂ ਵਿਜਨ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਕਿ ਉਸ ਨੂੰ ਵੈਟਸਅਪ ’ਤੇ ਮੈਸੇਜ ਆਇਆ ਜਿਸ ਵਿੱਚ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਅਤੇ ਪੰਜ ਕਰੋੜ ਦੀ ਫਰੌਤੀ ਦੀ ਮੰਗ ਕੀਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।