ਪੰਜਾਬ ਗੁਰਦਾਸਪੁਰ ’ਚ 10 ਕਰੋੜ ਨਾਲ ਸੁਧਰੇਗਾ ਬਿਜਲੀ ਢਾਂਚਾ/ ਰਮਨ ਬਹਿਲ ਵੱਲੋਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ By admin - January 29, 2026 0 2 Facebook Twitter Pinterest WhatsApp ਹਲਕਾ ਗੁਰਦਾਸਪੁਰ ਅੰਦਰ ਬਿਜਲੀ ਢਾਂਚੇ ਨੂੰ ਦਰੁਸਤ ਕਰਨ ਲਈ 10 ਕਰੋੜ ਰੁਪਏ ਖਰਚੇ ਜਾਣਗੇ। ਇਸੇ ਤਹਿਤ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਬਿਜਲੀ ਬੋਰਡ ਦੇ 10 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਯੋਜਨਾ ਦੇ ਪੂਰਾ ਹੋਣ ਤੋਂ ਬਾਅਦ ਸ਼ਹਿਰ ਦੇ ਦਰਖਤਾਂ ਅਤੇ ਘਰਾਂ ਦੀਆਂ ਛੱਤਾਂ ਉਤੇ ਕੋਈ ਵੀ ਬਿਜਲੀ ਦੀ ਤਾਰ ਨਹੀਂ ਨਜ਼ਰ ਆਏਗੀ ਅਤੇ ਸਾਰਾ ਹਲਕਾ ਬਿਜਲੀ ਦੀਆਂ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਮੁਕਤ ਹੋ ਜਾਵੇਗਾ। ਇਸ ਪ੍ਰੋਜੈਕਟ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਦੇ ਪੱਧਰ ਨੂੰ ਸੁਧਾਰਨ ਲਈ ਵੱਡੀ ਯੋਜਨਾ ਉਲੀਕੀ ਗਈ ਹੈ। ਕੁੱਲ 10 ਕਰੋੜ ਰੁਪਏ ਵਿੱਚੋਂ 7 ਕਰੋੜ ਰੁਪਏ ਸ਼ਹਿਰੀ ਖੇਤਰਾਂ ਲਈ ਅਤੇ 3 ਕਰੋੜ ਰੁਪਏ ਪੇਂਡੂ ਖੇਤਰਾਂ ਦੇ ਵਿਕਾਸ ਲਈ ਖਰਚ ਕੀਤੇ ਜਾਣਗੇ। ਇਸ ਯੋਜਨਾ ਤਹਿਤ ਹੁਣ ਹਰ ਮੁਹੱਲੇ, ਹਰ ਕਸਬੇ ਅਤੇ ਹਰ ਪਿੰਡ ਵਿੱਚ ਲੋੜ ਅਨੁਸਾਰ ਨਵੇਂ ਟਰਾਂਸਫਾਰਮਰ ਲਗਾਏ ਜਾਣਗੇ ਤਾਂ ਜੋ ਓਵਰਲੋਡ ਦੀ ਸਮੱਸਿਆ ਖਤਮ ਹੋ ਸਕੇ।ਪੁਰਾਣੀਆਂ ਅਤੇ ਜਰਜਰ ਤਾਰਾਂ ਨੂੰ ਬਦਲ ਕੇ ਸਾਰੇ ਖੇਤਰਾਂ ਵਿੱਚ ਨਵੀਆਂ ਐਸ.ਐਲ.ਬੀ. (SLB) ਕੇਬਲ ਪਾਈਆਂ ਜਾਣਗੀਆਂ, ਜਿਸ ਨਾਲ ਬਿਜਲੀ ਚੋਰੀ ਰੁਕੇਗੀ ਅਤੇ ਵੋਲਟੇਜ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਸਾਡਾ ਟੀਚਾ ਗੁਰਦਾਸਪੁਰ ਦੇ ਹਰ ਘਰ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣਾ ਹੈ। ਪਿਛਲੀਆਂ ਸਰਕਾਰਾਂ ਵੇਲੇ ਲੋਕ ਲਟਕਦੀਆਂ ਤਾਰਾਂ ਅਤੇ ਲੋਅ-ਵੋਲਟੇਜ ਤੋਂ ਪ੍ਰੇਸ਼ਾਨ ਸਨ, ਪਰ ਹੁਣ ‘ਆਪ’ ਸਰਕਾਰ ਵਿੱਚ ਇਕੱਲਾ-ਇਕੱਲਾ ਮੁਹੱਲਾ ਅਤੇ ਪਿੰਡ ਨਵੇਂ ਬਿਜਲੀ ਢਾਂਚੇ ਨਾਲ ਲੈਸ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਜਾਣਗੇ। ਇਸ ਮੌਕੇ ਬਿਜਲੀ ਵਿਭਾਗ ਦੇ ਉੱਚ ਅਧਿਕਾਰੀ, ਸਥਾਨਕ ਆਗੂ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਇਸ ਉਪਰਾਲੇ ਲਈ ਰਮਨ ਬਹਿਲ ਦਾ ਤਹਿ ਦਿਲੋਂ ਧੰਨਵਾਦ ਕੀਤਾ।