ਪੰਜਾਬ ਨਾਭਾ ਜੇਲ੍ਹ ਪਹੁੰਚੇ ਸੁਖਬੀਰ ਬਾਦਲ/ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ/ ਸਰਕਾਰ ਆਉਣ ’ਤੇ ਸਾਰੇ ਪਰਚੇ ਰੱਦ ਕਰਨ ਦਾ ਐਲਾਨ By admin - January 29, 2026 0 9 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅੱਜ ਨਾਭਾ ਦੀ ਨਵੀਂ ਜੇਲ੍ਹ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹ ਅੱਧਾ ਘੰਟਾ ਜਲ ਅੰਦਰ ਰਹੇ ਅਤੇ ਬਿਕਰਮ ਮਜੀਠੀਆ ਨਾਲ ਗੱਲਬਾਤ ਕੀਤੀ। ਇਸ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਜੇਲ੍ਹ ਅੰਦਰ ਬਿਲਕੁਲ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਹਨ। ਉਨਾਂ ਪੰਜਾਬ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਦੇ ਵੱਲੋਂ ਸੱਤਾ ਦੇ ਨਸ਼ੇ ਦੇ ਵਿੱਚ ਜੋ ਝੂਠੇ ਪਰਚੇ ਕੀਤੇ ਹਨ ਸਾਡੀ ਸਰਕਾਰ ਆਉਣ ਤੇ ਉਨਾਂ ਸਾਰੇ ਪਰਚਿਆਂ ਨੂੰ ਰੱਦ ਕੀਤਾ ਜਾਵੇਗਾ। ਪਾਣੀ ਦੇ ਮੁੱਦਿਆਂ ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਕੇਂਦਰ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਿਆ। ਭਗਵੰਤ ਮਾਨ ਕੇਂਦਰ ਸਰਕਾਰ ਦੇ ਥੱਲੇ ਲੱਗ ਗਿਆ। ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ 20 ਦਿਨਾਂ ਦੇ ਦੌਰਾਨ ਪੰਜਾਬ ਦੇ ਵਿੱਚ 25 ਤੋਂ 30 ਕਤਲ ਹੋ ਗਏ ਹਨ। ਗੈਂਗਸਟਰਾਂ ਦੇ ਵੱਲੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਫਿਰੌਤੀਆਂ ਨਾ ਦੇਣ ’ਤੇ ਕਤਲ ਕੀਤੇ ਜਾ ਰਹੇ ਹਨ।